ਰਣਜੀਤ ਸਿੰਘ ਬ੍ਰਹਮਪੁਰਾ ਨੇ ਇੱਕ ਵਾਰ ਫਿਰ ਘੇਰਿਆ ਸੁਖਬੀਰ ਬਾਦਲ 
Published : Dec 20, 2018, 12:10 pm IST
Updated : Apr 10, 2020, 11:06 am IST
SHARE ARTICLE
Ranjit Singh Brahmpura
Ranjit Singh Brahmpura

ਸੁਖਬੀਰ ਬਾਦਲ ਨੇ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ  ਦੀ ਵਾਗਡੋਰ ਸੰਭਾਲੀ ਹੈ , ਉਸੇ ਸਮੇਂ ਤੋਂ ਪਾਰਟੀ ਦੀ ਪੁਠੀ ਗਿਣਤੀ ਸ਼ੁਰੂ ਹੋ ਗਈ ਹੈ | ਇਹ ਕਹਿਣਾ ਹੈ ਅਕਾਲੀ....

ਚੰਡੀਗੜ੍ਹ (ਭਾਸ਼ਾ) :  ਸੁਖਬੀਰ ਬਾਦਲ ਨੇ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ  ਦੀ ਵਾਗਡੋਰ ਸੰਭਾਲੀ ਹੈ , ਉਸੇ ਸਮੇਂ ਤੋਂ ਪਾਰਟੀ ਦੀ ਪੁਠੀ ਗਿਣਤੀ ਸ਼ੁਰੂ ਹੋ ਗਈ ਹੈ | ਇਹ ਕਹਿਣਾ ਹੈ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਬ੍ਰਹਮਪੁਰਾ ਨੇ ਇਕ ਵਾਰ ਫੇਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨਿਸ਼ਾਨੇ 'ਤੇ ਲਿਆ ਹੈ | ਬ੍ਰਹਮਪੁਰਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਖਾਂ ਦੀ ਸਿਰਮੌਰ ਸੰਸਥਾ ਹੈ ਪਰ ਜਦੋਂ ਤੋਂ ਇਸ ਉੱਤੇ ਬਾਦਲਾਂ ਦਾ ਕਬਜ਼ਾ ਹੋਇਆ, ਪੰਥਕ ਮਰਿਆਦਾਵਾਂ ਨੂੰ ਮਿੱਟੀ ਵਿਚ ਰੋਲ ਕੇ ਰੱਖ ਦਿੱਤਾ ਗਿਆ ।

ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਵਾਰ ਨੇ ਹਮੇਸ਼ਾ ਆਪਣੇ ਨਿਜੱਜੀ ਮੁਫਾਦਾਂ ਲਈ ਸਿੱਖ ਧਰਮ, ਸਿੱਖ ਪੰਥ, ਤਖਤਾਂ, ਸ਼੍ਰੋਮਣੀ ਕਮੇਟੀ ਅਤੇ ਸਿਖਾਂ ਨੂੰ ਆਪਣਾ ਰਜਨੀਤਿਕ ਲਾਹਾ ਖੱਟਣ ਲਈ ਵਰਤਿਆ ਹੈ | ਉਨ੍ਹਾਂ ਬਾਦਲ ਪਰਿਵਾਰ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਆਪਣੀ ਕੁਰਸੀ ਬਚਾਉਣ ਲਈ ਇਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਹੀਲਾ-ਵਸੀਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੀ ਭਾਂਤੀ ਜਾਣਦੇ ਹਨ ਕਿ ਪਿਛਲੇ ਦੱਸ ਸਾਲਾਂ ਦੌਰਾਨ ਬਾਦਲਾਂ ਨੇ ਲੱਖਾਂ ਮਾਵਾਂ ਦੇ ਪੁੱਤ ਮਰਵਾਏ ਹਨ ਅਤੇ ਨਸ਼ੇ ਦਾ ਕਾਰੋਬਾਰ ਕਰ ਨੌਜਵਾਨਾਂ ਨੂੰ ਬਰਬਾਦ ਕੀਤਾ ਹੈ, ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇ ਵਿਚ ਚਿੱਟੇ ਦੇ ਸੌਦਾਗਰਾਂ ਨੂੰ ਬਖਸਿਆ ਨਹੀਂ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement