ਬਰਗਾੜੀ ਤੋਂ ਬਾਅਦ ਸੀਬੀਆਈ ਦੀ ਅੱਖ ਬਹਿਬਲ ਅਤੇ ਕੋਟਕਪੂਰਾ ਕੇਸਾਂ 'ਤੇ
Published : Dec 20, 2020, 1:32 am IST
Updated : Dec 20, 2020, 1:32 am IST
SHARE ARTICLE
image
image

ਬਰਗਾੜੀ ਤੋਂ ਬਾਅਦ ਸੀਬੀਆਈ ਦੀ ਅੱਖ ਬਹਿਬਲ ਅਤੇ ਕੋਟਕਪੂਰਾ ਕੇਸਾਂ 'ਤੇ

ਬਰਗਾੜੀ ਬੇਅਦਬੀ ਮਾਮਲੇ 'ਚ ਸੀ.ਬੀ.ਆਈ. ਵਲੋਂ ਕਲੋਜ਼ਰ ਰੀਪੋਰਟ ਦੇਣ ਦੇ ਬਾਵਜੂਦ ਵੀ ਅੜਿੱਕੇ ਜਾਰੀ

ਕੋਟਕਪੂਰਾ, 19 ਦਸੰਬਰ (ਗੁਰਿੰਦਰ ਸਿੰਘ) : ਬਰਗਾੜੀ ਬੇਅਦਬੀ ਮਾਮਲੇ ਵਿਚ ਕਲੋਜ਼ਰ ਰੀਪੋਰਟ ਦੇਣ ਤੋਂ ਬਾਅਦ ਸੀਬੀਆਈ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਦੇ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ ਕਰਨ ਦੀ ਇੱਛਾ ਪ੍ਰਗਟ ਕੀਤੀ ਹੈ | ਸੀਬੀਆਈ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਆਈ ਜੀ ਪੀ ਕੁੰਵਰਵਿਜੇੈਪ੍ਰਤਾਪ ਸਿੰਘ ਨੂੰ 2015 ਦੀ ਪੁਲਿਸ ਫ਼ਾਇਰਿੰਗ ਦੇ ਮਾਮਲਿਆਂ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਹਟਾਉਣ ਦੀ ਪਟੀਸ਼ਨ ਦੇ ਸਬੰਧ 'ਚ ਅਪਣਾ ਹਲਫਨਾਮਾ ਦਾਇਰ ਕੀਤਾ ਹੈ | 
ਇਸ ਮਾਮਲੇ 'ਚ ਬਹਿਬਲ ਕਲਾਂ ਅਤੇ ਕੋਟਕਪੂਰਾ ਕੇਸਾਂ 'ਚ ਨਾਮਜ਼ਦ ਮੁਲਜ਼ਮਾਂ ਵਲੋਂ ਮੰਗ ਕੀਤੀ ਗਈ ਸੀ ਕਿ ਬਹਿਬਲ ਤੇ ਕੋਟਕਪੂਰਾ ਗੋਲੀਕਾਂਡ ਕੇਸਾਂ ਦੀ ਜਾਂਚ ਆਈਜੀਪੀ ਕੁੰਵਰਵਿਜੈ ਪ੍ਰਤਾਪ ਸਿੰਘ ਤੋਂ ਵਾਪਸ ਲੈ ਕੇ ਸੀਬੀਆਈ ਤੋਂ ਕਾਰਵਾਈ ਜਾਵੇ | ਬਹਿਬਲ ਗੋਲੀਕਾਂਡ ਦੌਰਾਨ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਕਿਸ਼ਨ ਭਗਵਾਨ ਸਿੰਘ ਦੇ ਪੁੱਤਰ ਭਾਈ ਸੁਖਰਾਜ ਸਿੰਘ ਨੇ ਕਿਹਾ ਕਿ ਅਦਾਲਤ ਉਕਤ ਕੇਸਾਂ ਦੀ ਸੁਣਵਾਈ ਜਲਦ ਸ਼ੁਰੂ ਕਰੇ ਅਤੇ ਇਨ੍ਹਾਂ ਕੇਸਾਂ ਦੀ ਜਾਂਚ ਆਈਜੀਪੀ ਕੁੰਵਰਵਿਜੈ ਪ੍ਰਤਾਪ ਸਿੰਘ ਤੋਂ ਹੀ ਕਾਰਵਾਈ ਜਾਵੇ ਕਿਉਾਕਿ ਪ੍ਰਵਾਰ ਨੂੰ ਉਨ੍ਹਾਂ ਦੀ ਤਫ਼ਤੀਸ਼ 'ਤੇ ਪੂਰਾ ਭਰੋਸਾ ਹੈ | ਉਨ੍ਹਾਂ ਅੱਗੇ ਆਖਿਆ ਕਿ ਜੇਕਰ ਆਈਜੀਪੀ ਕੁੰਵਰਵਿਜੈ ਪ੍ਰਤਾਪ ਸਿੰਘ ਨੂੰ ਐਸਆਈਟੀ ਤੋਂ ਹਟਾਇਆ ਜਾਂਦਾ ਹੈ ਤਾਂ ਉਹ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ, ਕਿਉਾਕਿ ਨਹੀਂ ਤਾਂ ਉਨ੍ਹਾਂ ਨੂੰ ਇਨਸਾਫ਼ ਦੀ ਉਮੀਦ ਹੀ ਖ਼ਤਮ ਹੋ ਜਾਵੇਗੀ | ਹੁਣ ਵੱਡਾ ਸਵਾਲ ਇਹੀ ਰਹੇਗਾ ਕਿ ਜੇਕਰ ਜਾਂਚ ਸੀਬੀਆਈ ਨੂੰ ਦਿਤੀ ਜਾਂਦੀ ਹੈ ਤਾਂ ਏਜੰਸੀ ਨੂੰ ਦੁਬਾਰਾ ਕੇਸ ਦਰਜ ਕਰਨੇ ਪੈਣਗੇ ਅਤੇ ਸਾਰੇ ਗਵਾਹਾਂ ਤੋਂ ਦੁਬਾਰਾ ਪੁੱਛਗਿੱਛ ਕਰਨੀ ਪਵੇਗੀ ਜਦਕਿ ਇਸ ਕਾਂਡ ਨੂੰ 5 ਸਾਲ ਹੋ ਗਏ ਹਨ ਅਤੇ ਇਨਸਾਫ਼ ਦੀ ਉਡੀਕ ਬਾਕੀ ਹੈ, ਜੇਕਰ ਅਜਿਹਾ ਹੁੰਦਾ ਹੈ ਤਾਂ ਨਤੀਜਨ ਦੋਸ਼ੀਆਂ ਨੂੰ ਫ਼ਾਇਦਾ ਮਿਲੇਗਾ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement