Punjab News: 16 ਦਿਨਾਂ ਤੋਂ ਪਰਿਵਾਰ ਦੀਆਂ 2 ਧੀਆਂ ਲਾਪਤਾ, ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਫਰਿਆਦ ਲੈ ਕੇ ਪਹੁੰਚੀ ਮਾਂ
Published : Dec 20, 2023, 6:48 pm IST
Updated : Dec 20, 2023, 6:48 pm IST
SHARE ARTICLE
2 daughters of family missing for 16 days in Ludhiana
2 daughters of family missing for 16 days in Ludhiana

ਪਰਿਵਾਰ ਨੇ ਕਿਹਾ ਕਿ ਪੁਲਿਸ ਅਜੇ ਤਕ ਕੋਈ ਕਾਰਵਾਈ ਨਹੀਂ ਕਰ ਸਕੀ।

Punjab News: ਲੁਧਿਆਣਾ ਵਿਚ ਪਿਛਲੇ 16 ਦਿਨ ਤੋਂ ਇਕ ਪਰਿਵਾਰ ਦੀਆਂ ਦੋ ਲੜਕੀਆਂ ਲਾਪਤਾ ਹਨ, ਜਿਨਾਂ ਦਾ ਹਾਲੇ ਤਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਇਨ੍ਹਾਂ ਬੱਚੀਆਂ ਦੀ ਮਾਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਕੇ ਅਪੀਲ ਕੀਤੀ ਗਈ ਕਿ ਉਨ੍ਹਾਂ ਦੀਆਂ ਬੱਚੀਆਂ ਨੂੰ ਜਲਦ ਤੋਂ ਜਲਦ ਲੱਭਿਆ ਜਾਵੇ। ਪਰਿਵਾਰ ਨੇ ਕਿਹਾ ਕਿ ਪੁਲਿਸ ਅਜੇ ਤਕ ਕੋਈ ਕਾਰਵਾਈ ਨਹੀਂ ਕਰ ਸਕੀ। ਇਹ ਬੱਚੀਆਂ ਟਿਊਸ਼ਨ ਜਾਣ ਤੋਂ ਬਾਅਦ ਘਰ ਨਹੀਂ ਪਰਤੀਆਂ।

ਬੱਚੀਆਂ ਦੀ ਮਾਂ ਨੀਤੂ ਸ਼ੁਕਲਾ ਨੇ ਦਸਿਆ ਕਿ ਜਦੋਂ ਵੀ ਉਹ ਸਾਹਨੇਵਾਲ ਥਾਣੇ ਵਿਚ ਲੜਕੀਆਂ ਬਾਰੇ ਪੁੱਛਣ ਜਾਂਦੇ ਹਨ ਤਾਂ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਵਾਪਸ ਭੇਜ ਦਿੰਦੇ ਹਨ। ਉਨ੍ਹਾਂ ਦਸਿਆ ਕਿ ਪੁਲਿਸ ਨੇ ਐਫਆਈਆਰ ਵੀ ਵਿਧਾਇਕ ਦੀ ਦਖਲ ਮਗਰੋਂ ਦਰਜ ਕੀਤੀ।

ਨੀਤੂ ਨੇ ਦਸਿਆ ਕਿ ਪੁਲਿਸ ਉਨ੍ਹਾਂ ਨੂੰ ਨਿੱਤ ਲਾਰੇ ਲਗਾ ਰਹੀ ਹੈ। ਪਿਛਲੇ 16 ਦਿਨਾਂ ਤੋਂ ਲੜਕੀਆਂ ਕਿੱਥੇ ਹਨ ਅਤੇ ਉਨ੍ਹਾਂ ਦੀ ਹਾਲਤ ਕੀ ਹੈ, ਇਸ ਬਾਰੇ ਪੁਲਿਸ ਨੂੰ ਕੋਈ ਜਾਣਕਾਰੀ ਨਹੀਂ ਹੈ। ਹਰ ਰੋਜ਼ ਬਹਾਨੇ ਬਣਾ ਕੇ ਪਰਿਵਾਰ ਨੂੰ ਭਜਾਇਆ ਜਾ ਰਿਹਾ ਹੈ।

ਲਾਪਤਾ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਉਹ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਫਿਲਹਾਲ ਪਰਿਵਾਰ ਗਿਆਸਪੁਰਾ ਦੇ ਮਹਾਲਕਸ਼ਮੀ ਇਲਾਕੇ 'ਚ ਰਹਿ ਰਿਹਾ ਹੈ। ਬੱਚੀਆਂ ਦੀ ਉਮਰ 10 ਅਤੇ 16 ਸਾਲ ਦੱਸੀ ਜਾ ਰਹੀ ਹੈ। ਪਰਿਵਾਰ ਨੂੰ ਸ਼ੱਕ ਹੈ ਕਿ ਦੋਵੇਂ ਭੈਣਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਬੇਅੰਤ ਸਿੰਘ ਵਲੋਂ ਕੀਤੀ ਜਾ ਰਹੀ ਹੈ। ਪਰਿਵਾਰ ਦੀ ਸ਼ਿਕਾਇਤ 'ਤੇ ਆਈਪੀਸੀ ਦੀ ਧਾਰਾ 362 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੋਵਾਂ ਲੜਕੀਆਂ ਦੀ ਬਰਾਮਦਗੀ ਲਈ ਛਾਪੇਮਾਰੀ ਕਰ ਰਹੀ ਹੈ।

(For more news apart from 2 daughters of family missing for 16 days in Ludhiana, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement