ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ
Published : Dec 20, 2024, 6:31 pm IST
Updated : Dec 20, 2024, 6:31 pm IST
SHARE ARTICLE
 photo
photo

ਸਰਕਾਰ ਨੇ ਉਨ੍ਹਾਂ ਵੋਟਰਾਂ ਲਈ ਵੀ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ ਜੋ ਪੰਜਾਬ ਸਰਕਾਰ ਦੇ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਹੇ

ਚੰਡੀਗੜ੍ਹ, 20 ਦਸੰਬਰ 2024: ਨਗਰ ਨਿਗਮਾਂ ਦੀਆਂ ਆਮ/ਜ਼ਿਮਨੀ ਚੋਣਾਂ-2024 ਦੇ ਸਬੰਧ ਵਿਚ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ ਪੰਜਾਬ ਸਰਕਾਰ ਨੇ 21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ, ਪੰਜਾਬ ਸਰਕਾਰ ਨੇ ਉਨ੍ਹਾਂ ਵੋਟਰਾਂ ਲਈ ਵੀ 21 ਦਸੰਬਰ 2024 ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ ਜੋ ਪੰਜਾਬ ਸਰਕਾਰ ਦੇ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਹੇ ਹਨ। ਵੋਟਰ, ਨਗਰ ਨਿਗਮ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਨੂੰ ਵਰਤਣ ਲਈ ਯੋਗ ਅਧਿਕਾਰੀ ਨੂੰ ਆਪਣਾ ਵੋਟਰ ਕਾਰਡ ਦਿਖਾ ਕੇ  ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈ ਸਕਦੇ ਹਨ ਅਤੇ ਇਹ ਵਿਸ਼ੇਸ਼ ਛੁੱਟੀ ਉਨ੍ਹਾਂ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement