Punjab Weather Update: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਤੋਂ ਨਹੀਂ ਮਿਲੇਗੀ ਰਾਹਤ, 10 ਜ਼ਿਲ੍ਹਿਆਂ 'ਚ ਧੁੰਦ ਦਾ ਯੈਲੋ ਅਲਰਟ ਜਾਰੀ
Published : Dec 20, 2024, 9:23 am IST
Updated : Dec 20, 2024, 9:23 am IST
SHARE ARTICLE
Punjab Weather Update Yellow Alert for dense fog Latest news in punjabi
Punjab Weather Update Yellow Alert for dense fog Latest news in punjabi

ਮੀਂਹ ਨੂੰ ਲੈ ਕੇ ਅਜੇ ਤਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ

 

Punjab Weather Update Yellow Alert for dense fog Latest news in punjabi: ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ 'ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤਕ ਡਿੱਗ ਜਾਵੇਗਾ। ਮੀਂਹ ਨੂੰ ਲੈ ਕੇ ਅਜੇ ਤਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 5 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ।

ਪਾਕਿਸਤਾਨ ਵਿਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਦੇ ਨਾਲ ਹੀ ਇੱਕ ਚੱਕਰਵਾਤ ਸਰਕੂਲੇਸ਼ਨ ਵੀ ਸਰਗਰਮ ਹੋ ਗਿਆ ਹੈ। ਇਹ ਚੱਕਰਵਾਤ ਚੱਕਰ ਪੰਜਾਬ ਤੋਂ ਰਾਜਸਥਾਨ ਵਲ ਨੂੰ ਦੇਖਿਆ ਜਾ ਸਕਦਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਤਾਪਮਾਨ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਚੰਡੀਗੜ੍ਹ— ਪੰਜਾਬ ਦੇ ਸ਼ਹਿਰਾਂ 'ਚ ਅੱਜ ਦਾ ਮੌਸਮ

ਚੰਡੀਗੜ੍ਹ- ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਅੰਮ੍ਰਿਤਸਰ- ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਜਲੰਧਰ- ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 3 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਲੁਧਿਆਣਾ- ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 5 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਪਟਿਆਲਾ- ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 5 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਮੋਹਾਲੀ— ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement