ਸੰਧੂ ਦੇ ਅਕਾਲ ਚਲਾਣੇ ’ਤੇ ਕਾਂਗਰਸੀ ਸੋਗ ਵਿਚ ਡੁੱਬੇ
Published : Jan 21, 2021, 12:36 am IST
Updated : Jan 21, 2021, 12:36 am IST
SHARE ARTICLE
image
image

ਸੰਧੂ ਦੇ ਅਕਾਲ ਚਲਾਣੇ ’ਤੇ ਕਾਂਗਰਸੀ ਸੋਗ ਵਿਚ ਡੁੱਬੇ

ਮੋਗਾ, 20 ਜਨਵਰੀ (ਪ੍ਰੇਮ ਹੈਪੀ): ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਡਾ: ਤਾਰਾ ਸਿੰਘ ਸੰਧੂ  (68 ਸਾਲ) ਪਿਛਲੇ ਤਿੰਨ ਮਹੀਨਿਆਂ ਤੋਂ ਬਿਮਾਰ ਚਲੇ ਆ ਰਹੇ ਸਨ। ਉਨ੍ਹਾਂ ਦੀ ਹੋਈ  ਬੇਵਕਤੀ ਮੌਤ ’ਤੇ ਕਾਂਗਰਸੀ ਖੇਮਿਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦਾ ਬਾਅਦ ਦੁਪਹਿਰ ਪਿੰਡ ਭਿੰਡਰ ਖੁਰਦ ਵਿਖੇ ਅੰਤਮ ਸਸਕਾਰ ਕਰ ਦਿਤਾ ਗਿਆ। ਇਸ ਮੌਕੇ ਪਰਵਾਰਕ ਮੈਂਬਰਾਂ ਵਿਚ ਡਾ: ਸੰਧੂ ਦੀ ਮਾਤਾ ਵੀਰ ਕੌਰ, ਭਰਾ ਪ੍ਰੀਤਮ ਸਿੰਘ, ਗੁਲਜ਼ਾਰ ਸਿੰਘ, ਹਾਕਮ ਸਿੰਘ ਅਤੇ ਜਸਵਿੰਦਰ ਸਿੰਘ ਛਿੰਦਾ ਆਦਿ ਨਾਲ ਵੱਡੀ ਗਿਣਤੀ ਵਿਚ ਲੋਕਾਂ ਨੇ ਹਮਦਰਦੀ ਦਾ ਇਜ਼ਹਾਰ ਕੀਤਾ। ਸਸਕਾਰ ਮੌਕੇ ਸੰਸਦ ਮੈਂਬਰ ਮੁਹੰਮਦ ਸਦੀਕ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਅਤੇ ਵਿਧਾਇਕ ਡਾ: ਹਰਜੋਤ ਕਮਲ ਨੇ ਡਾ: ਸੰਧੂ ਦੀ ਮਿ੍ਰਤਕ ਦੇਹ ’ਤੇ ਲੋਈ ਭੇਂਟ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement