ਕੇਜਰੀਵਾਲ ਸੱਭ ਤੋਂ ਵੱਡਾ ਪਾਖੰਡੀ, ਉਸ ਦੀ ਕਥਨੀ ਅਤੇ ਕਰਨੀ ਵਿਚ ਕੋਹਾਂ ਦਾ ਫ਼ਰਕ : ਧਰਮਸੋਤ
Published : Jan 21, 2021, 12:39 am IST
Updated : Jan 21, 2021, 12:39 am IST
SHARE ARTICLE
image
image

ਕੇਜਰੀਵਾਲ ਸੱਭ ਤੋਂ ਵੱਡਾ ਪਾਖੰਡੀ, ਉਸ ਦੀ ਕਥਨੀ ਅਤੇ ਕਰਨੀ ਵਿਚ ਕੋਹਾਂ ਦਾ ਫ਼ਰਕ : ਧਰਮਸੋਤ

ਕੀ ਕੇਜਰੀਵਾਲ ਦਿੱਲੀ ਵਿਚ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਵਾਲਾ ਪਹਿਲਾ ਬੰਦਾ ਨਹੀਂ ਸੀ?

ਚੰਡੀਗੜ੍ਹ, 20 ਜਨਵਰੀ (ਭੁੱਲਰ) : ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਵਰ੍ਹਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਲੋਕ ਕੇਜਰੀਵਾਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਉਹ ਜੋ ਵੀ ਕਹਿੰਦੇ ਨੇ ਉਹ ਸਿਰਫ ਝੂਠ ਦਾ ਪੁਲੰਦਾ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਅਸਲੀ ਚਿਹਰਾ ਹੁਣ ਜੱਗ ਜਾਹਰ ਹੈ। 
   ਕੇਜਰੀਵਾਲ ਉਤੇ ਕਾਲੇ ਖੇਤੀ ਕਾਨੂੰਨਾਂ ਪ੍ਰਤੀ ਦੋਹਰੇ ਮਾਪਦੰਡ ਅਪਨਾਉਣ ਦਾ ਦੋਸ਼ ਲਗਾਉਂਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਨਾ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਉਨ੍ਹਾਂ ਦੇ ਮੰਤਰੀ ਮੰਤਰੀ ਦੇ ਕਿਸੇ ਸਹਿਯੋਗੀ ਅਤੇ ਪਾਰਟੀ ਨੇਤਾ ਨੂੰ ਇੰਫ਼ੋਰਸਮੈਂਟ ਡਾਇਰੈਕਟੋਰੇਟ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕੀ ਕੇਜਰੀਵਾਲ ਉਹ ਪਹਿਲਾ ਵਿਅਕਤੀ ਨਹੀਂ ਸੀ ਜਿਸਨੇ ਨੇ ਇਨਾਂ ਕਾਨੂੰਨਾਂ ਨੂੰ ਦਿੱਲੀ ਵਿਚ ਲਾਗੂ ਕੀਤਾ ਸੀ? ਧਰਮਸੋਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਦਿਵਾਇਆ ਕਿ ਕੌਮੀ ਰਾਜਧਾਨੀ ਵਿਚ ਕੀਤੇ ਗਏ ਇਸ ਕੰਮ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਪੂਰੇ ਭਾਰਤ ਵਿਚ ਅਜਿਹੇ ਪਹਿਲੇ ਮੁੱਖ ਮੰਤਰੀ ਸਨ ਜਿਨਾਂ ਨੇ ਪੰਜਾਬ ਵਿਚ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਾਨੂੰਨ ਪਾਸ ਕੀਤੇ ਸਨ।
   ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਿਛੋਕੜ ਤੇ ਝਾਤ ਮਾਰੀਏ ਤਾਂ ਪਤਾ ਲਗਦਾ ਹੈ ਕਿ ਉਹ  ਕਿਸੇ ਚਿੰਤਾ ਜਾਂ ਅਹੁਦਾ ਖੁੱਸਣ ਦੇ ਡਰ ਦੀ ਪਰਵਾਹ ਕੀਤੇ ਬਿਨਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਅਤੇ ਹਿਤਾਂ ਦੀ ਰਾਖੀ ਲਈ ਹਮੇਸ਼ਾਂ ਸਭ ਤੋਂ ਅੱਗੇ ਰਹੇ ਹਨ। ਦੂਜੇ ਪਾਸੇ ਐਸਵਾਈਐਲ ਮੁੱਦੇ ਤੇ ਕੇਜਰੀਵਾਲ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ। ਧਰਮਸੋਤ ਨੇ ਕਿਹਾ ਕਿ ਕੇਜਰੀਵਾਲ ਲਈ ਪੰਜਾਬ ਸਿਰਫ ਰਾਜਨੀਤਿਕ ਖੇਡ ਹੈ ਪਰ ਦੂਜੇ ਪਾਸੇ ਇਹ ਕੈਪਟਨ ਅਤੇ ਸਾਡੇ ਸਾਰਿਆਂ ਲਈ ਮਾਤ ਭੂਮੀ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਸੀਂ ਪੂਰੀ ਵਾਹ ਲਾਉਣ ਨੂੰ ਤਿਆਰ ਹਾਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement