ਸੁਰਜੀਤ ਫੂਲ ਦਾ ਟਰੈਕਟਰ ਪਰੇਡ 'ਤੇ ਸਪੱਸ਼ਟ ਬਿਆਨ, ਖਿੱਚ ਲਉ ਤਿਆਰੀ ਹਰ ਹਾਲ ਹੋਵੇਗੀ ਪਰੇਡ
Published : Jan 21, 2021, 12:00 am IST
Updated : Jan 21, 2021, 12:00 am IST
SHARE ARTICLE
image
image

ਸੁਰਜੀਤ ਫੂਲ ਦਾ ਟਰੈਕਟਰ ਪਰੇਡ 'ਤੇ ਸਪੱਸ਼ਟ ਬਿਆਨ, ਖਿੱਚ ਲਉ ਤਿਆਰੀ ਹਰ ਹਾਲ ਹੋਵੇਗੀ ਪਰੇਡ


ਨਵੀਂ ਦਿੱਲੀ, 20 ਜਨਵਰੀ (ਚਰਨਜੀਤ ਸਿੰਘ ਸੁਰਖ਼ਾਬ): ਕਿਸਾਨ ਆਗੂ ਸੁਰਜੀਤ ਸਿੰਘ ਫੂਲ ਲਈ ਦਿੱਲੀ ਸਰਹੱਦ 'ਤੇ ਕੇਂਦਰ ਸਰਕਾਰ ਵਿਰੁਧ ਵਰ੍ਹਦਿਆਂ ਕਿਹਾ ਕਿ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਹਰ ਹਾਲ ਵਿਚ ਹੋਵੇਗੀ ਕੇਂਦਰ ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ | 
ਉਨ੍ਹਾਂ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਰੋਕਣ ਦੇ ਲਈ ਤਰ੍ਹਾਂ-ਤਰ੍ਹਾਂ ਦੇ ਹਥਕੰਡੇ ਅਪਣਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ ਪਰ ਕਿਸਾਨ ਟਰੈਕਟਰ ਪਰੇਡ ਹਰ ਹਾਲਤ ਵਿਚ ਕਰਨਗੇ |  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਵਾਰ-ਵਾਰ ਮੀਟਿੰਗਾਂ ਕਰ ਰਹੀ ਹੈ ਪਰ ਮਸਲੇ ਦਾ ਹੱਲ ਨਹੀਂ ਕੱਢ ਰਹੀ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਅਜਿਹੀ ਦਿੱਖ ਬਣਾਉਣਾ ਚਾਹੁੰਦੀ ਹੈ, ਜਿਸ ਵਿਚ ਕਿਸਾਨਾਂ ਨੂੰ ਗ਼ੈਰ ਜ਼ਿੰਮੇਵਾਰ ਦਰਸਾਇਆ ਜਾ ਸਕੇ | 
ਸੁਰਜੀਤ ਫੂਲ ਨੇ ਕਿਹਾ ਕਿ ਕੇਂਦਰ ਸਰਕਾਰ ਥਕਾਉ ਅਤੇ ਭਜਾਉ ਦੀ ਨੀਤੀ 'ਤੇ ਚੱਲ ਰਹੀ ਹੈ, ਸਰਕਾਰ ਸਮਝਦੀ ਹੈ ਕਿ ਕਿਸਾਨ ਥੱਕ ਹਾਰ ਕੇ ਮੋਰਚਾ ਛੱਡ ਕੇ ਭੱਜ ਜਾਣਗੇ | ਕੇਂਦਰ ਸਰਕਾਰ ਨੂੰ ਇਸ ਗੱਲ ਦਾ ਭੁਲੇਖਾ ਹੈ ਕਿ ਕਿਸਾਨ ਮੋਰਚਾ ਛੱਡ ਕੇ ਚਲੇ ਜਾਣਗੇ | ਸੁਰਜੀਤ ਫੂਲ ਨੇ ਕਿਹਾ ਕਿ ਮੋਰਚੇ 'ਚ ਲਗਾਤਾਰ ਖ਼ੁੁਦਕੁਸ਼ੀਆਂ ਦੇ ਵਧਣ ਦਾ ਕਾਰਨ ਕੇਂਦਰ ਸਰਕਾਰ ਵਲੋਂ ਕਿਸੇ ਫ਼ੈਸਲੇ 'ਤੇ ਨਾ ਪਹੁੰਚਾਉਣਾ ਹੈ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਵਿਚ ਨਿਰਾਸ਼ਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਦੇਸ਼ ਕਿਸਾਨ ਸਰਕਾਰ ਦੀਆਂ ਕੋਝੀਆਂ ਚਾਲਾਂ ਵਿਚ ਨਹੀਂ ਆਉਣਗੇ | ਦੇਸ਼ ਦੇ ਕਿਸਾਨ ਲੰਮਾ ਸੰਘਰਸ਼ ਲੜਨ ਦਾ ਮਨ ਬਣਾ ਚੁਕੇ ਹਨ  |
ਫ਼ੋੋਟੋ ਨੱਥੀ
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement