ਚੋਣ ਕਮਿਸ਼ਨ ਵਲੋਂ 25 ਜਨਵਰੀ ਨੂੰ ਕੀਤੀ ਜਾਵੇਗੀ ਈ-ਈ.ਪੀ.ਆਈ.ਸੀ. ਦੀ ਸ਼ੁਰੂਆਤ
Published : Jan 21, 2021, 12:35 am IST
Updated : Jan 21, 2021, 12:35 am IST
SHARE ARTICLE
image
image

ਚੋਣ ਕਮਿਸ਼ਨ ਵਲੋਂ 25 ਜਨਵਰੀ ਨੂੰ ਕੀਤੀ ਜਾਵੇਗੀ ਈ-ਈ.ਪੀ.ਆਈ.ਸੀ. ਦੀ ਸ਼ੁਰੂਆਤ

ਚੰਡੀਗੜ੍ਹ, 20 ਜਨਵਰੀ (ਸੱਤੀ) : ਇਕ ਇਤਿਹਾਸਕ ਪਹਿਲਕਦਮੀ ਕਰਦਿਆਂ  ਭਾਰਤੀ ਚੋਣ ਕਮਿਸ਼ਨ ਵਲੋਂ 25 ਜਨਵਰੀ 2021 ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਈ.ਪੀ.ਆਈ.ਸੀ. (ਇਲੈਕਟ੍ਰਾਨਿਕ ਇਲੈਕਟੋਰਲ ਫ਼ੋਟੋ ਸ਼ਨਾਖ਼ਤੀ ਕਾਰਡ) ਪ੍ਰੋਗਰਾਮ ਦੀ ਰਸਮੀ ਸ਼ੁੁਰੂਆਤ ਕੀਤੀ ਜਾਵੇਗੀ। ਵੋਟਰ ਹੁੁਣ ਅਪਣੇ ਰਜਿਸਟਰਡ ਮੋਬਾਈਲ ਰਾਹੀਂ ਡਿਜੀਟਲ ਵੋਟਰ ਕਾਰਡ ਨੂੰ ਵੇਖ ਅਤੇ ਪਿ੍ਰੰਟ ਕਰ ਸਕਦੇ ਹਨ। ਵੋਟਰਾਂ ਨੂੰ ਇਸ ਨਵੀਂ ਸਹੂਲਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਚੋਣ ਕਮਿਸ਼ਨ ਵਲੋਂ 19 ਜਨਵਰੀ, 2020 ਨੂੰ ਇਕ ਵੀਡੀਉ ਕਾਨਫ਼ਰੰਸ ਰਾਹੀਂ ਈ-ਈ.ਪੀ.ਆਈ.ਸੀ. ਦੇ ਢੰਗ ਤਰੀਕਿਆਂ ਸਬੰਧੀ ਸਾਰੇ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਜਾਣਕਾਰੀ ਦਿਤੀ ਗਈ।
ਈ-ਈਪੀਆਈਸੀ ਇਕ ਨਾਨ-ਐਡਿਟੇਬਲ ਪੋਰਟੇਬਲ ਡਾਕੂਮੈਂਟ ਫ਼ਾਰਮੈਟ (ਪੀ.ਡੀ.ਐਫ) ਦਾ ਰੂਪ ਹੈ। ਇਹ ਮੋਬਾਈਲ ਤੇ ਜਾਂ ਸੈਲਫ਼-ਪਿ੍ਰੰਟੇਬਲ ਰੂਪ ਵਿਚ ਕੰਪਿਊਟਰ ਉਪਰ ਡਾਊਨਲੋਡ ਕੀਤਾ ਜਾ ਸਕਦਾ ਹੈ। ਹੁਣ ਵੋਟਰ ਅਪਣਾ ਕਾਰਡ ਅਪਣੇ ਮੋਬਾਈਲ ਤੇ ਸਟੋਰ ਕਰ ਸਕਦਾ ਹੈ, ਡਿਜੀ ਲਾਕਰ ਤੇ ਅਪਲੋਡ ਕਰ ਸਕਦਾ ਹੈ ਜਾਂ ਇਸ ਨੂੰ ਪਿ੍ਰੰਟ ਕਰ ਸਕਦਾ ਹੈ ਅਤੇ ਇਸ ਨੂੰ ਖੁਦ ਲੈਮੀਨੇਟ ਵੀ ਕਰ ਸਕਦਾ ਹੈ। ਇਹ ਸਹੂਲਤ ਨਵੀਂ ਰਜਿਸਟੇਸ਼ਨ ਲਈ ਜਾਰੀ ਕੀਤੇ ਜਾ ਰਹੇ ਈਪੀਆਈਸੀ ਤੋਂ ਇਲਾਵਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਚੋਣ ਕਮਿਸ਼ਨ ਦੇ ਸੱਕਤਰ ਜਨਰਲ ਉਮੇਸ਼ ਸਿਨਹਾ ਨੇ ਕਿਹਾ ਕਿ ਇਹ ਡਿਜ਼ੀਟਲ ਫ਼ਾਰਮੈਟ ਵਿਚ ਫ਼ੋਟੋ ਪਛਾਣ ਪੱਤਰ ਪ੍ਰਾਪਤ ਕਰਨ ਦਾ ਬਦਲਵਾਂ ਅਤੇ ਤੇਜ਼ ਢੰਗ ਹੈ। ਇਹ ਵੋਟਰਾਂ ਦੀ ਪਛਾਣ ਲਈ ਦਸਤਾਵੇਜੀ  ਸਬੂਤ ਵਜੋਂ ਜਾਇਜ਼ ਹੈ। ਇਸ ਨੂੰ ਵੋਟਰ ਦੀ ਸਹੂਲਤ  ਮੁਤਾਬਕ ਛਾਪਿਆ ਜਾ ਸਕਦਾ ਹੈ ਅਤੇ ਚੋਣਾਂ ਦੌਰਾਨ ਇਕ ਸਬੂਤ ਵਜੋਂ ਪੇਸ਼ ਕੀਤਾ ਜਾ ਸਕਦਾ ਹੈ।
ਈ-ਈਪੀਆਈਸੀ ਮੋਬਾਈਲ ਜਾਂ ਕੰਪਿਊਟਰ ਤੇ ਡਾਊਨਲੋਡ ਕਰ ਕੇ ਰਖਿਆ ਜਾ ਸਕਦਾ ਹੈ। ਇਸ ਵਿਚ ਤਸਵੀਰ ਸਮੇਤ ਸੁਰੱਖਿਅਤ ਕਿੳ.ੂਆਰ ਕੋਡ ਅਤੇ ਲੜੀ ਨੰਬਰ, ਪਾਰਟ ਨੰਬਰ ਆਦਿ  ਹੋਣਗੇ। ਇਸ ਵਿਚ ਸ਼ੁੁਰੂਆਤੀ ਪੜਾਅ ਵਿਚ ਚੋਣਾਂ ਵਾਲੇ ਰਾਜਾਂ ਲਈ ਵਿਸ਼ੇਸ਼ ਸਹੂਲਤ ਹੋਵੇਗੀ। ਨਾਗਰਿਕ ਹੇਠਾਂ ਦਿਤੇ ਕਿਸੇ ਵੀ ਆਨਲਾਈਨ ਪਲੇਟਫ਼ਾਰਮ ਦੀ ਵਰਤੋਂ ਕਰਕੇ ਅਸਾਨੀ ਨਾਲ ਈ-ਈਪੀਆਈਸੀ ਡਾਊਨਲੋਡ ਕਰ ਸਕਦੇ ਹਨ: https://voterportal.eci.gov.in/ ਅਤੇ https://nvsp.in/ ਯੁਨੀਕ ਮੋਬਾਈਲ ਨੰਬਰਾਂ ਵਾਲੀਆਂ ਸਾਰੇ ਵੋਟਰਾਂ ਨੂੰ ਫ਼ਿਜੀਕਲ ਈਪੀਆਈਸੀ ਤੋਂ ਇਲਾਵਾ ਡਿਜੀਟਲ ਵੋਟਰ ਕਾਰਡ ਦਿਤੇ ਜਾਣਗੇ। 

ਵੋਟਰ ਹੁੁਣ ਅਪਣੇ ਮੋਬਾਈਲ ਰਾਹੀਂ ਵੋਟਰ ਕਾਰਡ ਨੂੰ ਵੇਖ ਅਤੇ ਪਿ੍ਰੰਟ ਕਰ ਸਕਣਗੇ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement