ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ 'ਆਪ' 'ਚ ਹੋਏ ਸ਼ਾਮਲ
Published : Jan 21, 2022, 7:29 am IST
Updated : Jan 21, 2022, 7:29 am IST
SHARE ARTICLE
image
image

ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ 'ਆਪ' 'ਚ ਹੋਏ ਸ਼ਾਮਲ

'ਆਪ' ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਪਾਰਟੀ ਵਿਚ ਕੀਤਾ ਸਵਾਗਤ


ਚੰਡੀਗੜ੍ਹ, 20 ਜਨਵਰੀ (ਸ.ਸ.ਸ.) : ਵੀਰਵਾਰ ਨੂੰ  ਪੰਜਾਬ ਵਿਚ 'ਆਪ' ਨੂੰ  ਹੋਰ ਵਡੀ ਮਜ਼ਬੂਤੀ ਮਿਲੀ, ਜਦੋਂ ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਅਤੇ ਸੁਨਾਮ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | 'ਆਪ' ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਗੋਇਲ ਨੂੰ  ਪਾਰਟੀ ਵਿਚ ਰਸਮੀ ਤੌਰ 'ਤੇ ਸ਼ਾਮਲ ਕੀਤਾ |
ਐਡਵੋਕੇਟ ਬਰਿੰਦਰ ਗੋਇਲ ਲਹਿਰਾ ਵਿਕਾਸ ਮੰਚ ਦੇ ਰਾਹੀਂ ਲਹਿਰਾਗਾਗਾ ਅਤੇ ਆਸਪਾਸ ਦੇ ਇਲਾਕੇ 'ਚ ਰਹਿੰਦੇ ਲੋਕਾਂ ਦੀ ਆਵਾਜ਼ ਚੁੱਕ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ  ਪ੍ਰਸ਼ਾਸਨ ਅਤੇ ਸਰਕਾਰ ਤਕ ਪਹੁੰਚਾਉਣ ਦਾ ਕੰਮ ਕਰਦੇ ਹਨ | ਗੋਇਲ ਸੁਨਾਮ ਬਾਰ ਐਸੋਸੀਏਸ਼ਨ ਦੇ ਤਿੰਨ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਇਕ ਚੰਗੇ ਵਕੀਲ ਦੇ ਰੂਪ 'ਚ ਉਨ੍ਹਾਂ ਹਜ਼ਾਰਾਂ ਲੋਕਾਂ ਨੂੰ  ਇਨਸਾਫ਼ ਦਿਵਾਉਣ ਦਾ ਕੰਮ ਵੀ ਕੀਤਾ ਹੈ | ਚੌਲ ਮਿੱਲ ਦੇ ਮਾਲਕ ਅਤੇ ਹੋਰ ਸਾਧਨਾਂ ਰਾਹੀਂ ਉਹ ਖੇਤੀ ਖੇਤਰ 'ਚ ਵੀ ਯੋਗਦਾਨ ਪਾਉਂਦੇ ਹਨ ਅਤੇ ਕਿਸਾਨਾਂ ਦੀ ਮਦਦ ਕਰਦੇ ਹਨ | ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਇਮਾਨਦਾਰ ਮੁੱਖ ਮੰਤਰੀ ਉਮੀਦਵਾਰ ਤੋਂ ਪ੍ਰਭਾਵਤ ਹੋ ਕੇ ਬਰਿੰਦਰ ਗੋਇਲ ਨੇ 'ਆਪ' ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ |
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗ਼ਰੀਬਾਂ ਅਤੇ ਆਮ ਲੋਕਾਂ ਦੀ ਪਾਰਟੀ ਹੈ | ਇਸ ਪੰਜਾਬ ਦੇ ਹਰ ਵਰਗ ਦੇ ਲੋਕ 'ਆਪ' ਦਾ ਸਮਰਥਨ ਕਰ ਰਹੇ ਹਨ ਅਤੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ | ਪੰਜਾਬ ਲਈ ਚੰਗੀ ਸੋਚ ਅਤੇ ਨੀਅਤ ਰਖਣ ਵਾਲੇ ਲੋਕਾਂ ਦਾ ਪਾਰਟੀ ਵਿਚ ਸਵਾਗਤ ਹੈ | ਮਾਨ ਨੇ ਕਿਹਾ ਕਿ ਐਡਵੋਕੇਟ ਬਰਿੰਦਰ ਗੋਇਲ ਇਕ ਪ੍ਰਸਿੱਧ ਵਕੀਲ ਹਨ ਅਤੇ ਉਨ੍ਹਾਂ ਦਾ ਖੇਤੀ ਖੇਤਰ ਵਿਚ ਵੀ ਉੱਘਾ ਯੋਗਦਾਨ ਹੈ | ਅੱਜ ਪੰਜਾਬ ਨੂੰ  ਅਜਿਹੇ ਇਮਾਨਦਾਰ ਅਤੇ ਸੰਘਰਸ਼ਸ਼ੀਲ ਲੋਕਾਂ ਦੀ ਬੇਹੱਦ ਜ਼ਰੂਰਤ ਹੈ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement