ਲਤੀਫਪੁਰਾ ਉਜਾੜੇ ਦੇ ਪੀੜਤਾਂ ਨੂੰ ਮਿਲੇਗਾ ‘ਵਿਸ਼ੇਸ਼ ਪੈਕੇਜ’! ਅਗਲੇ ਹਫ਼ਤੇ ਹੋ ਸਕਦਾ ਹੈ ਐਲਾਨ
Published : Jan 21, 2023, 12:05 pm IST
Updated : Jan 21, 2023, 12:05 pm IST
SHARE ARTICLE
Latifpura evacuation victims will get 'special package'
Latifpura evacuation victims will get 'special package'

ਪੈਕੇਜ ਵਿਚ ਇਕ ਇਕ ਫਲੈਟ ਅਤੇ ਦੋ-ਦੋ ਲੱਖ ਰੁਪਏ ਦੀ ਰਾਸ਼ੀ ਸ਼ਾਮਲ- ਸੂਤਰ

 

ਚੰਡੀਗੜ੍ਹ:  ਲਤੀਫਪੁਰਾ ਉਜਾੜੇ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ‘ਵਿਸ਼ੇਸ਼ ਪੈਕੇਜ’ ਦਿੱਤਾ ਜਾਵੇਗਾ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੇਲੇ ਇਸ ਦਾ ਐਲਾਨ ਕਰ ਸਕਦੇ ਹਨ। 16 ਜਨਵਰੀ ਨੂੰ ਮੁੱਖ ਮੰਤਰੀ ਨੇ ਇਸ ਮੁੱਦੇ ’ਤੇ ਮੀਟਿੰਗ ਕਰਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਲਤੀਫਪੁਰਾ ਮਸਲਾ ਹੱਲ ਕਰਨ ਵਾਸਤੇ ਕਾਰਵਾਈ ਕਰਨ ਦੀ ਹਦਾਇਤ ਕੀਤੀ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਤਿੰਨ ਬੱਚਿਆਂ ਸਣੇ ਦੇਸ਼ ਦੇ 56 ਬੱਚਿਆਂ ਨੂੰ ਮਿਲਿਆ ਕੌਮੀ ਬਹਾਦਰੀ ਪੁਰਸਕਾਰ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ ਹਫ਼ਤੇ ਦੀ ਸ਼ੁਰੂਆਤ ’ਚ ਮੁੱਖ ਮੰਤਰੀ ਪੀੜਤ ਪਰਿਵਾਰਾਂ ਨਾਲ ਗੱਲਬਾਤ ਮਗਰੋਂ ਵਿਸ਼ੇਸ਼ ਪੈਕੇਜ ਦਾ ਐਲਾਨ ਕਰ ਸਕਦੇ ਹਨ। ਉਧਰ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਸ਼ੁਰੂ ਜਾਰੀ ਹੈ ਅਤੇ ਪੀੜਤਾਂ ਨੂੰ ਪੇਸ਼ਕਸ਼ ਕੀਤੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਪੈਕੇਜ ਵਿਚ ਇਕ ਇਕ ਫਲੈਟ ਅਤੇ ਦੋ ਦੋ ਲੱਖ ਰੁਪਏ ਦੀ ਰਾਸ਼ੀ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹਰਿਆਣਾ ਦੀ ਮਹਿਲਾ ਕੋਚ ਦਾ ਇਲਜ਼ਾਮ- ‘ਮੇਰੇ ਰੰਗੇ ਵਾਲ ਦੇਖ ਮਹਿਲਾ ਅਫ਼ਸਰ ਨੇ ਕਿਹਾ ਕਿ ਇਸ ਦਾ ਰੇਪ ਹੋਣਾ ਚਾਹੀਦਾ'

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਗਰ ਸੁਧਾਰ ਟਰੱਸਟ ਜਲੰਧਰ ਨੇ ਬੁਲਡੋਜ਼ਰ ਚਲਾ ਕੇ ਦਰਜਨਾਂ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਸੀ। ਕਿਹਾ ਜਾ ਰਿਹਾ ਹੈ ਕਿ ਗ਼ਰੀਬ ਪਰਿਵਾਰਾਂ ਦੀ ਆੜ ਵਿਚ ਦੋ ਰਸੂਖਵਾਨ ਪਰਿਵਾਰਾਂ ਨੇ ਹੀ 132 ਮਰਲੇ ਜਗ੍ਹਾ ’ਤੇ ਕਬਜ਼ਾ ਕੀਤਾ ਹੋਇਆ ਸੀ। ਲਤੀਫਪੁਰਾ ਉਜਾੜੇ ਦੇ ਨਿਆਂ ਲਈ ਲਗਾਤਾਰ ਸੰਘਰਸ਼ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਚਾਈਨਾ ਡੋਰ ਨੇ ਕੱਟੀਆਂ ਗਲ਼ੇ ਦੀਆਂ ਨਸਾਂ, ਜ਼ਿੰਦਗੀ ਦੀ ਜੰਗ ਲੜ ਰਹੀ ਸ਼ੁਭਨੀਤ ਕੌਰ  

ਜਾਣਕਾਰੀ ਅਨੁਸਾਰ ਖੁਰਾਕ ਤੇ ਸਪਲਾਈ ਵਿਭਾਗ ਨੇ ਲਤੀਫਪੁਰਾ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਜਮਾਉਣ ਵਾਲੇ ਦਿਨੇਸ਼ ਧੀਰ ਦੇ ਪਰਿਵਾਰ ਦੀਆਂ ਚੌਲ ਮਿੱਲਾਂ ਦੀ ਜਾਂਚ ਮੁਕੰਮਲ ਕਰ ਲਈ ਹੈ। ਪਰਿਵਾਰ ਦੀਆਂ ਕਪੂਰਥਲਾ ਜ਼ਿਲ੍ਹੇ ਵਿਚ ਸੱਤ ਚੌਲ ਮਿੱਲਾਂ ਹਨ। ਇਹ ਜਾਂਚ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਗਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement