Punjab Encounter News: ਲਾਰੈਂਸ ਬਿਸ਼ਨੋਈ ਦੇ ਗੁਰਗਿਆਂ ਦਾ ਐਨਕਾਊਂਟਰ, ਕਰਾਸ ਫਾਇਰਿੰਗ ਤੋਂ ਬਾਅਦ 2 ਗ੍ਰਿਫ਼ਤਾਰ
Published : Jan 21, 2024, 11:02 am IST
Updated : Jan 21, 2024, 11:02 am IST
SHARE ARTICLE
File Photo
File Photo

ਹਥਿਆਰ ਵੀ ਮਿਲੇ, ਇੱਕ ਪੁਲਿਸ ਮੁਲਾਜ਼ਮ ਜ਼ਖਮੀ 

Punjab Encounter News: ਜਲੰਧਰ- ਪੰਜਾਬ ਦੇ ਜਲੰਧਰ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹਨ। 

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮੁਕਾਬਲਾ ਨਾਖਾ ਵਾਲੇ ਬਾਗ ਦੇ ਨਾਲ ਲੱਗਦੀ ਗੁਲਮੋਹਰ ਕਾਲੋਨੀ ਦੇ ਅੰਦਰ ਹੋਇਆ। ਇਹ ਇਲਾਕਾ ਭਾਰਗਵ ਕੈਂਪ ਥਾਣੇ ਅਧੀਨ ਆਉਂਦਾ ਹੈ। ਜ਼ਖਮੀ ਪੁਲਸ ਮੁਲਾਜ਼ਮ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਸੀਆਈਏ ਦੀ ਟੀਮ ਭਗੌੜਿਆਂ ਦੀ ਸੂਚਨਾ 'ਤੇ ਛਾਪੇਮਾਰੀ ਕਰਨ ਗਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿਚ ਦੋ ਮੁਲਜ਼ਮਾਂ ਨੂੰ ਗੋਲੀ ਮਾਰ ਦਿੱਤੀ ਗਈ। ਪੁਲਿਸ ਸੂਤਰਾਂ ਅਨੁਸਾਰ ਇਹ ਦੋਵੇਂ ਗੈਂਗਸਟਰ ਕਤਲ ਅਤੇ ਸੁਪਾਰੀ ਦੇਣ ਦੇ ਮਾਮਲੇ ਵਿਚ ਸ਼ਾਮਲ ਹਨ। ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਮੁਲਜ਼ਮ ਲਾਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਤ ਹਨ। ਪੁਲਿਸ ਨੇ 2 ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਮੁਲਜ਼ਮ ਜਲੰਧਰ ਸਿਟੀ ਪੁਲਿਸ ਕੋਲ ਦਰਜ ਕਈ ਕੇਸਾਂ ਵਿਚ ਭਗੌੜੇ ਸਨ। 

ਐਤਵਾਰ ਸਵੇਰੇ ਸੂਚਨਾ ਮਿਲੀ ਕਿ ਦੋ ਦੋਸ਼ੀ ਉਸ ਜਗ੍ਹਾ 'ਤੇ ਲੁਕੇ ਹੋਏ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਮੌਕੇ ਦੀ ਘੇਰਾਬੰਦੀ ਕਰ ਲਈ। ਪੁਲਿਸ ਨੂੰ ਦੇਖਦੇ ਹੀ ਦੋਸ਼ੀ ਨੇ ਗੋਲੀਆਂ ਚਲਾ ਦਿੱਤੀਆਂ। ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਦੋਸ਼ੀ ਜ਼ਖਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। 

(For more news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement