ਸਾਬਕਾ ਐਸ.ਪੀ ਸਲਵਿੰਦਰ ਸਿੰਘ ਨੂੰ ਬਲਾਤਕਾਰ ਮਾਮਲੇ ‘ਚ 10 ਸਾਲ ਦੀ ਕੈਦ, 50 ਹਜ਼ਾਰ ਰੁਪਏ ਜੁਰਮਾਨਾ
Published : Feb 21, 2019, 3:34 pm IST
Updated : Feb 21, 2019, 3:34 pm IST
SHARE ARTICLE
SP Salwinder Singh
SP Salwinder Singh

ਪਠਾਨਕੋਟ ਅੱਤਵਾਦੀ ਹਮਲੇ ਮਗਰੋਂ ਚਰਚਾ ਵਿੱਚ ਆਏ ਸਾਬਕਾ ਐਸਪੀ ਸਲਵਿੰਦਰ ਸਿੰਘ ਨੂੰ ਬਲਾਤਕਾਰ ਕੇਸ ਵਿੱਚ 10 ਸਾਲ ਕੈਦ ਤੇ 50 ਹਜ਼ਾਰ ਰੁਪਏ ਜ਼ੁਰਮਾਨੇ ...

ਚੰਡੀਗੜ੍ਹ : ਪਠਾਨਕੋਟ ਅੱਤਵਾਦੀ ਹਮਲੇ ਮਗਰੋਂ ਚਰਚਾ ਵਿੱਚ ਆਏ ਸਾਬਕਾ ਐਸਪੀ ਸਲਵਿੰਦਰ ਸਿੰਘ ਨੂੰ ਬਲਾਤਕਾਰ ਕੇਸ ਵਿੱਚ 10 ਸਾਲ ਕੈਦ ਤੇ 50 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਗੁਰਦਾਸਪੁਰ ਅਦਾਲਤ ਨੇ ਬਲਾਤਕਾਰ ਦੇ ਕੇਸ ਦਾ ਫੈਸਲਾ ਸੁਣਾਉਂਦਿਆਂ ਸਲਵਿੰਦਰ ਨੂੰ ਇਹ ਸਜ਼ਾ ਸੁਣਾਈ। ਸਲਵਿੰਦਰ 'ਤੇ ਮਹਿਲਾ ਨੇ ਬਲਾਤਕਾਰ ਦੇ ਇਲਜ਼ਾਮ ਲਾਏ ਸੀ। ਅਦਾਲਤ ਵੱਲੋਂ ਸਲਵਿੰਦਰ ਨੂੰ 15 ਫਰਵਰੀ ਨੂੰ ਦੋਸ਼ੀ ਕਰਾਰ ਦਿੱਤਾ ਸੀ।

Court DecisionCourt Decision

ਅੱਜ ਇਸ ਕੇਸ ਵਿੱਚ ਸਜ਼ਾ ਦਾ ਐਲਾਨ ਕੀਤਾ ਗਿਆ। ਸਲਵਿੰਦਰ ਉੱਪਰ ਮਹਿਲਾ ਪੁਲਿਸ ਕਰਮਚਾਰੀਆਂ ਨੇ ਵੀ ਛੇੜਛਾੜ ਦੇ ਇਲਜ਼ਾਮ ਲਾਏ ਸੀ। ਵਿਵਾਦਾਂ ਵਿੱਚ ਘਿਰਨ ਕਰਕੇ ਸਲਵਿੰਦਰ ਨੂੰ ਜਬਰੀ ਸੇਵਾਮੁਕਤ ਕਰ ਦਿੱਤਾ ਸੀ। ਯਾਦ ਰਹੇ ਐਸਪੀ ਸਲਵਿੰਦਰ ਸਿੰਘ ਦਾ ਨਾਂ ਪਠਾਨਕੋਟ ਅੱਤਵਾਦੀ ਹਮਲੇ ਕਰਕੇ ਚਰਚਾ ਵਿੱਚ ਆਇਆ ਸੀ।

Salwinder Singh Salwinder Singh

ਦਰਅਸਲ ਪਠਾਨਕੋਟ ਅੱਤਵਾਦੀ ਹਮਲੇ ਤੋਂ ਪਹਿਲਾਂ ਐਸਪੀ ਸਲਵਿੰਦਰ ਦੀ ਗੱਡੀ ਅੱਤਵਾਦੀਆਂ ਨੇ ਖੋਹੀ ਸੀ। ਇਸ ਤੋਂ ਬਾਅਦ ਐਸਪੀ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਸੀ। ਸਲਵਿੰਦਰ ਨੇ ਉਸ ਵੇਲੇ ਕਿਹਾ ਸੀ ਕਿ ਉਸ ਨੂੰ ਪਾਕਿਸਤਾਨੀ ਅੱਤਵਾਦੀਆਂ ਨੇ ਅਗਵਾ ਕਰ ਲਿਆ ਸੀ। ਇਸ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਸਲਵਿੰਦਰ ਕੋਲੋਂ ਪੁੱਛਗਿੱਛ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement