ਹਾਈ ਕੋਰਟ ਵਲੋਂ ਸੁਖਬੀਰ ਤੇ ਮਜੀਠੀਆ ਨੂੰ ਪੇਸ਼ ਹੋਣ ਦਾ ਨੋਟਿਸ
Published : Feb 21, 2019, 10:37 am IST
Updated : Feb 21, 2019, 10:37 am IST
SHARE ARTICLE
Bikram Singh Majithia Sukhbir Singh Badal
Bikram Singh Majithia Sukhbir Singh Badal

ਬੇਅਦਬੀ ਅਤੇ ਗੋਲੀਕਾਂਡ ਦੀ ਜਾਂਚ ਹਿਤ ਗਠਤ ਕਮਿਸ਼ਨ ਦੇ ਮੁਖੀ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਵਿਰੁਧ ਅਪਸ਼ਬਦ ਬੋਲਣ ਦੇ ਮਾਮਲੇ 'ਚ ਹਾਈ ਕੋਰਟ ਨੇ ਅਜ

ਚੰਡੀਗੜ੍ਹ, (ਨੀਲ ਭਲਿੰਦਰ ਸਿੰਘ) : ਬੇਅਦਬੀ ਅਤੇ ਗੋਲੀਕਾਂਡ ਦੀ ਜਾਂਚ ਹਿਤ ਗਠਤ ਕਮਿਸ਼ਨ ਦੇ ਮੁਖੀ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਵਿਰੁਧ ਅਪਸ਼ਬਦ ਬੋਲਣ ਦੇ ਮਾਮਲੇ 'ਚ ਹਾਈ ਕੋਰਟ ਨੇ ਅਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਨੋਟਿਸ ਜਾਰੀ ਕਰ ਦਿਤਾ ਹੈ। ਜਸਟਿਸ ਰਣਜੀਤ ਸਿੰਘ ਵਲੋਂ ਦੋਵਾਂ ਆਗੂਆਂ ਵਿਰੁਧ ਅਪਰਾਧਕ ਕੇਸ ਦਰਜ ਕਰਨ ਦੀ ਮੰਗ ਤਹਿਤ ਦਾਇਰ ਪਟੀਸ਼ਨ ਉਤੇ ਹਾਈ ਕੋਰਟ ਦੇ ਜਸਟਿਸ ਅਮਿਤ ਰਾਵਲ ਦੇ ਬੈਂਚ ਨੇ ਧਾਰਾ 10ਏ ਤਹਿਤ ਦੋਵਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਕੋਰਟ ਨੇ ਦੋਵਾਂ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਦੇ ਜੱਜ ਇਸ ਤੋਂ ਪਹਿਲਾਂ ਰਣਜੀਤ ਸਿੰਘ ਵਲੋਂ ਦਿਤੇ ਸਬੂਤਾਂ ਦੀ ਘੋਖ ਵੀ ਕਰ ਚੁੱਕੇ ਹਨ। ਪੜਤਾਲ ਮਗਰੋਂ ਹੀ ਉਨ੍ਹਾਂ ਦੋਵਾਂ ਅਕਾਲੀ ਆਗੂਆਂ ਨੂੰ ਪੇਸ਼ ਹੋਣ ਕੇ ਅਪਣਾ ਪੱਖ ਦੱਸਣ ਲਈ ਕਿਹਾ ਹੈ। ਦੋਵਾਂ ਉਤੇ ਬੀਤੇ ਅਗੱਸਤ ਮਹੀਨੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਉਕਤ ਕਮਿਸ਼ਨ ਦੀ ਰੀਪੋਰਟ ਉਤੇ ਸਦੇ ਗਏ ਵਿਸ਼ੇਸ਼ ਸੈਸ਼ਨ ਦੌਰਾਨ ਰੀਪੋਰਟ ਦੀ ਨਿਲਾਮੀ ਲਗਾਉਣ ਅਤੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ਜੱਜ ਬਾਰੇ ਅਪਸ਼ਬਦ ਬੋਲਣ ਦੇ ਦੋਸ਼ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement