ਚੀਕਾ ਵਿਖੇ ਹਰਿਆਣਾ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੀ ਹੋਈ ਮੀਟਿੰਗ
Published : Feb 21, 2019, 4:27 pm IST
Updated : Feb 21, 2019, 4:27 pm IST
SHARE ARTICLE
Meeting of Haryana Sikh Gurdwara Management Committee at Cheeka
Meeting of Haryana Sikh Gurdwara Management Committee at Cheeka

ਅੱਜ ਗੁਰਦੁਆਰਾ ਸਾਹਿਬ  ਛੇਵੀਂ ਅਤੇ ਨੌਵੀਂ ਚੀਕਾ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਹਰਿਆਣਾ ਸਿੱਖ ਗੁਰਦਵਾਰਾ.....

ਗੁਹਲਾ ਚੀਕਾ : ਅੱਜ ਗੁਰਦੁਆਰਾ ਸਾਹਿਬ  ਛੇਵੀਂ ਅਤੇ ਨੌਵੀਂ ਚੀਕਾ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦਾ ਪਹਿਲਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ । ਉਨ੍ਹਾਂ ਦੀ ਥਾਂ ਚਾਰ ਮੈਂਬਰਾਂ ਦੇ ਨਾਮ ਨਾਮਜ਼ਦ ਕੀਤੇ ਸਨ ਪਰ ਉਨ੍ਹਾਂ ਨੇ ਅਪਣੇ ਨਾਮ ਵਾਪਸ ਲੈ ਲਏ ਜਿਸ 'ਤੇ ਸਰਬਸੰਮਤੀ ਨਾਲ ਫਿਰ ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ।

ਇਸ ਵਿਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਜਿੰਨੀ ਦੇਰ ਤਕ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਸਿਹਤ ਠੀਕ ਨਹੀਂ ਹੁੰਦੀ ਉਨੀ ਦੇਰ ਤਕ ਦੀਦਾਰ ਸਿੰਘ ਨਲਵੀ ਪ੍ਰਧਾਨ ਪਦ ਦਾ ਕੰਮਕਾਜ ਵੇਖਣਗੇ। ਇਸ ਮੌਕੇ ਪੁੱਜੇ ਸਾਰੇ ਹੀ ਮੈਂਬਰਾਂ ਨੇ ਜਗਦੀਸ਼ ਸਿੰਘ ਝੀਂਡਾ ਦੀ ਸਿਹਤ ਲਈ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਜਲਦੀ ਤੋਂ ਜਲਦੀ ਠੀਕ ਹੋਣ ਤੇ ਅਪਣੀ ਸੇਵਾ ਨਿਭਾਉਣ । ਇਸ ਮੌਕੇ ਬਲਜੀਤ ਸਿੰਘ ਦਾਦੂਵਾਲ, ਦੀਦਾਰ ਸਿੰਘ ਨਲਵੀ, ਜੋਗਾ ਸਿੰਘ, ਅਵਤਾਰ ਸਿੰਘ ਚੱਕੂ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement