ਇਨਸਾਨੀਅਤ ਸ਼ਰਮਸਾਰ :10 ਸਾਲਾ ਬੱਚੀ ਨਾਲ ਗੁਆਂਢੀ ਨੇ ਕੀਤਾ ਜਬਰ-ਜ਼ਨਾਹ
Published : Feb 21, 2021, 12:29 pm IST
Updated : Feb 21, 2021, 12:29 pm IST
SHARE ARTICLE
Rape Case
Rape Case

ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਕੀਤਾ ਕਾਬੂ

ਮੁਹਾਲੀ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ,ਕਤਲ ਇਹ ਸਭ ਆਮ ਹੋ ਗਏ ਹਨ।

rape caserape case

ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ  10 ਸਾਲ ਦੀ ਬੱਚੀ ਨਾਲ ਗੁਆਂਢ ਵਿਚ ਰਹਿੰਦੇ ਵਿਅਕਤੀ ਵੱਲਂ ਜਬਰ ਜਨਾਹ ਕੀਤਾ ਗਿਆ।

Rape Case Rape Case

ਜਾਣਕਾਰੀ ਮੁਤਾਬਕ ਬੱਚੀ ਘਰ ਵਿਚ ਇਕੱਲੀ ਸੀ ਤੇ ਜਦੋਂ ਉਸਦੇ ਮਾਪੇ ਘਰ ਆਏ  ਤਾਂ ਬੱਚੀ ਰੋ ਰਹੀ ਸੀ ਬੱਚੀ ਨੂੰ ਰੋਂਦਾ ਵੇਖ ਕੇ ਮਾਪਿਆਂ ਨੇ ਉਸ ਤੋਂ ਪੁੱਛ-ਗਿੱਛ ਕੀਤੀ ਤੇ ਘਟਨਾ ਦਾ ਪਤਾ ਲਗਾਇਆ।

rape caserape case

 ਸੂਚਨਾ ਮਿਲਣ ’ਤੇ ਥਾਣਾ ਫੋਕਲ ਪੁਆਇੰਟ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਮੁਲਜ਼ਮ ਸੰਦੀਪ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਕਾਬੂ ਕਰ ਲਿਆ ਹੈ।
 ਪੀੜਤਾ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਆਪਣੇ ਪਤੀ ਨਾਲ ਸਬਜ਼ੀ ਲੈਣ ਲਈ ਮਾਰਕੀਟ ਗਈ ਸੀ। ਇਸੇ ਦੌਰਾਨ ਉਸ ਦੀ 10 ਸਾਲ ਦੀ ਬੱਚੀ ਘਰ  ਵਿਚ ਇਕੱਲੀ ਸੀ। ਮੁਲਜ਼ਮ ਨੇ ਬੱਚੀ ਦੇ ਇਕੱਲੇ ਹੋਣ ਦਾ ਫਾਇਦਾ ਉਠਾਇਆ  ਤੇ ਉਸ ਨਾਲ ਜਬਰ ਜਨਾਹ ਕੀਤਾ। 

Location: India, Punjab, Ludhiana

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement