ਕੇਂਦਰੀ ਮੰਤਰੀ ਸ਼ੇਖਾਵਤ ਨੇ SGPC 'ਤੇ ਚੁੱਕੇ ਸਵਾਲ, ਕਿਹਾ : ਬੰਦੀ ਸਿੱਖਾਂ ਦੀ ਰਿਹਾਈ ਲਈ ਕੋਈ ਸੂਚੀ ਮੁਹੱਈਆ ਨਹੀਂ ਕਰਵਾਈ 

By : KOMALJEET

Published : Feb 21, 2023, 12:31 pm IST
Updated : Feb 21, 2023, 12:31 pm IST
SHARE ARTICLE
Union Minister Gajendra Singh Shekhawat
Union Minister Gajendra Singh Shekhawat

'ਬੰਦੀ ਸਿੱਖਾਂ ਲਈ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਲਈ ਮੈਂ ਖੁਦ ਵੀ ਦਸਤਖ਼ਤ ਕੀਤੇ ਹਨ ਪਰ ਬੰਦੀ ਸਿੱਖਾਂ ਦੀ ਰਿਹਾਈ ਲਈ ਕੋਈ ਸੂਚੀ ਮੁਹੱਈਆ ਨਹੀਂ ਕਰਵਾਈ ਗਈ' 

ਜਲੰਧਰ : ਪੰਜਾਬ ਦੇ ਦੌਰੇ 'ਤੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਉਨ੍ਹਾਂ ਨੂੰ ਕੋਈ ਸੂਚੀ ਉਪਲਬਧ ਨਹੀਂ ਕਰਵਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁਦ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖਤ ਮੁਹਿੰਮ ਦਾ ਸਮਰਥਨ ਕਰਨ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ : ਗਾਇਕ ਸੋਨੂੰ ਨਿਗਮ ਨੂੰ ਧੱਕਾ ਮਾਰਨ ਦੇ ਦੋਸ਼ 'ਚ MLA ਦੇ ਬੇਟੇ ਖ਼ਿਲਾਫ਼ FIR

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਸ਼ੇਖਾਵਤ ਪੰਜਾਬ ਦੌਰੇ 'ਤੇ ਹਨ ਅਤੇ ਭਾਜਪਾ ਨੂੰ ਮਜ਼ਬੂਤ ​​ਕਰਨ ਲਈ ਉਹ ਲਗਾਤਾਰ ਵਿਰੋਧੀਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਲੰਧਰ 'ਚ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਦੇ ਭਖਦੇ ਮੁੱਦੇ 'ਤੇ ਆਪਣਾ ਪੱਖ ਰੱਖਿਆ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ 'ਤੇ ਵੀ ਨਿਸ਼ਾਨਾ ਸਾਧਿਆ। ਪੰਜਾਬ 'ਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਾਰ-ਵਾਰ ਕੇਂਦਰ 'ਤੇ ਨਿਸ਼ਾਨਾ ਸਾਧ ਰਹੀ ਹੈ।

ਇਹ ਵੀ ਪੜ੍ਹੋ : ਬਚਪਨ ਵਿਚ ਲਾਪਤਾ ਹੋਈ ਧੀ ਦਾ ਕਰੀਬ 16 ਸਾਲ ਬਾਅਦ ਇਸ ਤਰ੍ਹਾਂ ਹੋਇਆ ਮਾਪਿਆਂ ਨਾਲ ਮਿਲਾਪ, ਪੜ੍ਹੋ ਵੇਰਵਾ 

ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਸੂਚੀ ਮੁਹੱਈਆ ਨਹੀਂ ਕਰਵਾਈ ਗਈ, ਜਿਸ ਨਾਲ ਪਤਾ ਲੱਗ ਸਕੇ ਕਿ ਸਜ਼ਾ ਪੂਰੀ ਹੋਣ ਦੇ ਬਾਵਜੂਦ ਕਿੰਨੇ ਸਿੱਖ ਜੇਲ੍ਹਾਂ ਵਿੱਚ ਹਨ। ਦੂਜੇ ਪਾਸੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਲਈ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਦਾ ਉਹ ਖੁਦ ਸਮਰਥਨ ਕਰਦੇ ਹਨ। ਬੰਦੀ ਸਿੱਖਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਮੁਹਿੰਮ 'ਤੇ ਵੀ ਉਨ੍ਹਾਂ ਨੇ ਖੁਦ ਹਸਤਾਖ਼ਰ ਕੀਤੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement