ਰਈਆ ਪੁਲਿਸ ਚੌਂਕੀ ਨੇੜੇ ਮਿਲਿਆ ਆਈ.ਈ.ਡੀ.

By : JAGDISH

Published : Feb 21, 2026, 1:42 pm IST
Updated : Feb 21, 2026, 1:42 pm IST
SHARE ARTICLE
IED found near Raiya police post.
IED found near Raiya police post.

ਪੁਲਿਸ ਚੌਕੀ ਨੂੰ ਉਡਾਉਣ ਦੀ ਸਾਜ਼ਿਸ਼ ਕੀਤੀ ਨਾਕਾਮ

ਰਈਆ : ਜ਼ਿਲ੍ਹਾ ਅੰਮ੍ਰਿਤਸਰ ਦੇ ਰਈਆ ਪੁਲਿਸ ਚੌਕੀ ਨੇੜੇ ਆਈ.ਈ.ਡੀ. (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਹੋਇਆ ਹੈ। ਸੁਰੱਖਿਆ ਬਲਾਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਪੁਲਿਸ ਚੌਕੀ ਨੂੰ ਬੰਬ ਨਾਲ ਉਡਾਉਣ ਦੀ ਇਸ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਆਈ.ਈ.ਡੀ. ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਇਸ ਸਾਜ਼ਿਸ਼ ਪਿਛੇ ਸ਼ਾਮਿਲ ਅਣ-ਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ 'ਤੇ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਵਿਸਫੋਟਕ ਸਮੱਗਰੀ ਉੱਥੇ ਕਿਸ ਨੇ ਅਤੇ ਕਦੋਂ ਰੱਖੀ ਸੀ? ਹਾਲਾਂਕਿ ਅਜੇ ਤੱਕ ਕਿਸੇ ਵਲੋਂ ਵੀ ਇਸ ਸੰਬੰਧੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ। ਇਸ ਮਾਮਲੇ ਵਿਚ ਜਲਦ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement