ਸਿੱਖ ਗੁਰੂਆਂ 'ਤੇ ਟਿੱਪਣੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਦਿੱਲੀ ਵਿਧਾਨ ਸਭਾ ਸਕੱਤਰੇਤ ਨੂੰ ਲਿਖਿਆ ਪੱਤਰ
Published : Feb 21, 2026, 3:58 pm IST
Updated : Feb 21, 2026, 3:58 pm IST
SHARE ARTICLE
Punjab Government's Home Department writes to Delhi Assembly Secretariat regarding comments on Sikh Gurus
Punjab Government's Home Department writes to Delhi Assembly Secretariat regarding comments on Sikh Gurus

ਸਦਨ ਦੇ ਬਾਹਰ ਦਰਜ ਕੀਤੀ ਗਈ ਐਫਆਈਆਰ ਨਾਲ ਸੰਬੰਧਿਤ ਦਸਤਾਵੇਜ਼ਾਂ ਦੀ ਮੰਗ ਕਰਨ ਦਾ ਅਧਿਕਾਰ ਵਿਧਾਨ ਸਭਾ ਸਕੱਤਰੇਤ ਕੋਲ ਨਹੀਂ ਹੈ।

ਨਵੀਂ ਦਿੱਲੀ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਦਿੱਲੀ ਵਿਧਾਨ ਸਭਾ ਸਕੱਤਰੇਤ ਨੂੰ ਇਕ ਪੱਤਰ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਸਿੱਖ ਗੁਰੂਆਂ 'ਤੇ ਕਥਿਤ ਟਿੱਪਣੀਆਂ ਸੰਬੰਧੀ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਵੀਡੀਓ ਕਲਿੱਪ ਨੂੰ ਵਿਧਾਨ ਸਭਾ ਦੀ ਅਧਿਕਾਰਤ ਕਾਰਵਾਈ ਨਹੀਂ ਮੰਨਿਆ ਜਾ ਸਕਦਾ।
ਪੰਜਾਬ ਸਰਕਾਰ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਇਕ ਵੀਡੀਓ ਜਿਸ ਨੂੰ ਸੋਧਿਆ ਗਿਆ ਹੈ, ਬਦਲਿਆ ਗਿਆ ਹੈ, ਜਾਂ ਵੱਖਰੇ ਤੌਰ 'ਤੇ ਸੋਸ਼ਲ ਮੀਡੀਆ 'ਤੇ ਕੈਪਸ਼ਨ ਜੋੜ ਕੇ ਪ੍ਰਸਾਰਿਤ ਕੀਤਾ ਗਿਆ ਹੈ, ਉਸਨੂੰ ਸਦਨ ਦਾ ਰਿਕਾਰਡ ਨਹੀਂ ਮੰਨਿਆ ਜਾ ਸਕਦਾ ਅਤੇ ਨਾ ਹੀ ਇਸ ਨੂੰ ਸਦਨ ਦਾ ਅਧਿਕਾਰਤ ਪ੍ਰਕਾਸ਼ਨ ਮੰਨਿਆ ਜਾ ਸਕਦਾ ਹੈ।

ਪੰਜਾਬ ਦੇ ਐਡਵੋਕੇਟ ਜਨਰਲ ਦੀ ਕਾਨੂੰਨੀ ਰਾਏ ਅਨੁਸਾਰ ਅਸੈਂਬਲੀ ਦਾ ਵਿਸ਼ੇਸ਼ ਅਧਿਕਾਰ ਸਦਨ ਦੇ ਬਾਹਰ ਬਣਾਏ ਗਏ ਜਾਂ ਬਦਲੇ ਗਏ ਵੀਡੀਓ 'ਤੇ ਲਾਗੂ ਨਹੀਂ ਹੁੰਦਾ। ਸਦਨ ਦੇ ਬਾਹਰ ਕੀਤੇ ਗਏ ਕੰਮਾਂ ’ਤੇ ਅਪਰਾਧਿਕ ਕਾਨੂੰਨ ਤੋਂ ਛੋਟ ਨਹੀਂ ਮਿਲਦੀ। ਸਦਨ ਦੇ ਬਾਹਰ ਕੀਤੇ ਗਏ ਕਿਸੇ ਅਪਰਾਧ ਲਈ ਦਰਜ ਕੀਤੀ ਗਈ ਐਫ.ਆਈ.ਆਰ. ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਨਹੀਂ ਹੈ।

ਸਦਨ ਦੇ ਬਾਹਰ ਦਰਜ ਕੀਤੀ ਗਈ ਐਫਆਈਆਰ ਨਾਲ ਸੰਬੰਧਿਤ ਦਸਤਾਵੇਜ਼ਾਂ ਦੀ ਮੰਗ ਕਰਨ ਦਾ ਅਧਿਕਾਰ ਵਿਧਾਨ ਸਭਾ ਸਕੱਤਰੇਤ ਕੋਲ ਨਹੀਂ ਹੈ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਮਾਮਲਾ ਇਸ ਸਮੇਂ ਵਿਚਾਰ ਅਧੀਨ ਹੈ, ਇਸ ਲਈ ਸ਼ਿਕਾਇਤ, ਤਕਨੀਕੀ ਰਿਪੋਰਟ ਅਤੇ ਫੋਰੈਂਸਿਕ ਰਿਪੋਰਟ ਵਰਗੀਆਂ ਜਾਂਚ ਫਾਈਲਾਂ ਸਾਂਝੀਆਂ ਨਹੀਂ ਕੀਤੀਆਂ ਜਾ ਸਕਦੀਆਂ। ਹਾਲਾਂਕਿ ਐਫ.ਆਈ.ਆਰ. ਦੀ ਇਕ ਕਾਪੀ ਸਪੀਕਰ ਦੀ ਜਾਣਕਾਰੀ ਲਈ ਭੇਜੀ ਗਈ ਹੈ।

ਪੰਜਾਬ ਸਰਕਾਰ ਨੇ ਦਿੱਲੀ ਵਿਧਾਨ ਸਭਾ ਨੂੰ ਕਾਨੂੰਨੀ ਸਥਿਤੀ ਨੂੰ ਦੇਖਦੇ ਹੋਏ ਇਸ ਮਾਮਲੇ ਵਿਚ ਪ੍ਰਸਤਾਵਿਤ ਕਾਰਵਾਈ 'ਤੇ ਮੁੜ ਵਿਚਾਰ ਕਰਨ ਅਤੇ ਇਸ ਨੂੰ ਬੰਦ ਕਰਨ ਦੀ ਬੇਨਤੀ ਕੀਤੀ ਹੈ। ਪੰਜਾਬ ਸਰਕਾਰ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਬਦਲਿਆ ਹੋਇਆ ਵੀਡੀਓ ਸਦਨ ਦਾ ਰਿਕਾਰਡ ਨਹੀਂ ਹੈ। ਕਾਨੂੰਨ ਸਦਨ ਤੋਂ ਬਾਹਰ ਦੀਆਂ ਕਾਰਵਾਈਆਂ 'ਤੇ ਲਾਗੂ ਹੁੰਦਾ ਹੈ ਅਤੇ ਐਫ.ਆਈ.ਆਰ. ਦਰਜ ਕਰਨ ਨੂੰ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਨਹੀਂ ਮੰਨਿਆ ਜਾਵੇਗਾ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement