Punjab Weather Update: ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਪਈ ਸੰਘਣੀ ਧੁੰਦ, ਘਟੀ ਦ੍ਰਿਸ਼ਟੀ
Published : Feb 21, 2026, 8:40 am IST
Updated : Feb 21, 2026, 1:41 pm IST
SHARE ARTICLE
Punjab Weather Update
Punjab Weather Update

Punjab Weather Update: ਦਿਨ ਵਿਚ ਤੇਜ਼ ਧੁੱਪ ਨਿਕਲਣ ਨਾਲ ਗਰਮੀ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਲਗਭਗ ਖ਼ਤਮ ਹੋ ਗਈ ਹੈ। ਸਵੇਰ ਅਤੇ ਸ਼ਾਮ ਨੂੰ ਥੋੜ੍ਹੀ ਜਿਹੀ ਠੰਢ ਰਹਿੰਦੀ ਹੈ, ਪਰ ਦਿਨ ਵੇਲੇ ਤੇਜ਼ ਧੁੱਪ ਨੇ ਗਰਮੀ ਦਾ ਅਹਿਸਾਸ ਕਰਵਾਇਆ ਹੈ। ਇਸ ਦੇ ਵਿਚਕਾਰ ਅੱਜ ਕਈ ਥਾਈਂ ਬਹੁਤ ਸੰਘਣੀ ਧੁੰਦ ਲਈ। ਜਿਸ ਨਾਲ ਦ੍ਰਿਸ਼ਟੀ ਬਿਲਕੁਲ ਘੱਟ ਗਈ। ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਸੱਤ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

ਹਾਲਾਂਕਿ, ਦਿਨ ਵੇਲੇ ਪਹਾੜਾਂ ਤੋਂ ਹਵਾਵਾਂ ਚੱਲਣਗੀਆਂ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 0.9 ਡਿਗਰੀ ਵਧਿਆ ਹੈ, ਜੋ ਕਿ ਆਮ ਨਾਲੋਂ 3.5 ਡਿਗਰੀ ਵੱਧ ਹੈ। ਫ਼ਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 28.8 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ, ਇਸ ਮਹੀਨੇ ਦੀ ਬਾਰਿਸ਼ ਆਮ ਨਾਲੋਂ 97% ਘੱਟ ਰਹੀ ਹੈ।

ਮੌਸਮ ਵਿਭਾਗ ਦੇ ਅਨੁਸਾਰ, ਇਸ ਸਮੇਂ ਦੌਰਾਨ ਉੱਤਰ-ਪੱਛਮ ਤੋਂ ਹਵਾਵਾਂ ਚੱਲਣਗੀਆਂ। ਦਿਨ ਵੇਲੇ ਤਾਪਮਾਨ ਵਧੇਗਾ ਅੱਜ ਕਈ ਥਾਵਾਂ 'ਤੇ ਧੁੰਦ ਪਈ। ਅੰਮ੍ਰਿਤਸਰ ਵਿਚ ਵੀ ਸੰਘਣੀ ਧੁੰਦ ਦਰਜ ਕੀਤੀ ਗਈ, ਜਿਸ ਨਾਲ ਦ੍ਰਿਸ਼ਟੀ 500 ਮੀਟਰ ਤੋਂ ਘੱਟ ਰਹਿ ਗਈ। ਹਾਲਾਂਕਿ, ਇਸ ਮਹੀਨੇ ਅਜੇ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ।

ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ ਸੱਤ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਹੌਲੀ-ਹੌਲੀ 2-3 ਡਿਗਰੀ ਵਧੇਗਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement