PDA ਨੇ ਲਾਲ ਚੰਦ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨਿਆ
Published : Mar 21, 2019, 7:42 pm IST
Updated : Mar 21, 2019, 7:42 pm IST
SHARE ARTICLE
 Lal Chand
Lal Chand

ਪੰਜਾਬ ਡੈਮੋਕ੍ਰੇਟਿਕ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ

ਗੁਰਦਾਸਪੁਰ : ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਨੇ ਲੋਕ ਸਭਾ ਚੋਣਾਂ ਲਈ ਗੁਰਦਾਸਪੁਰ ਤੋਂ ਲਾਲ ਚੰਦ ਨੂੰ ਉਮੀਦਵਾਰ ਐਲਾਨਿਆ ਹੈ। ਲਾਲ ਚੰਦ ਆਰ.ਐਮ.ਪੀ.ਆਈ. ਦੇ ਆਗੂ ਹਨ।

ਉਮੀਦਵਾਰ ਐਲਾਨੇ ਜਾਣ ਮਗਰੋਂ ਲਾਲ ਚੰਦ ਨੇ ਪਾਰਟੀ ਦਾ ਧਨਵਾਦ ਕਰਦਿਆਂ ਕਿਹਾ ਕਿ ਲੋਕ ਹਿਤ ਅਤੇ ਵਿਕਾਸ ਦੇ ਮੁੱਦਿਆਂ ਨੂੰ ਧਿਆਨ 'ਚ ਰੱਖ ਕੇ ਕੰਮ ਕੀਤਾ ਜਾਵੇਗਾ। ਲਾਲ ਚੰਦ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਕਟਾਰੂਚਕ ਦੇ ਰਹਿਣ ਵਾਲੇ ਹਨ।

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਪਾਰਟੀ ਵੱਲੋਂ ਇਸ ਤੋਂ ਪਹਿਲਾਂ 8 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ 'ਚ ਮਾਸਟਰ ਬਲਦੇਵ ਸਿੰਘ ਨੂੰ ਜੈਤੋਂ ਤੋਂ, ਪਰਮਜੀਤ ਕੌਰ ਖਾਲੜਾ ਖਡੂਰ ਸਾਹਿਬ ਤੋਂ, ਪੰਜਾਬ ਮੰਚ ਪਾਰਟੀ ਦੇ ਪ੍ਰਧਾਨ ਧਰਮਵੀਰ ਗਾਂਧੀ ਪਟਿਆਲਾ ਤੋਂ, ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਦੇ ਬਿਕਰਮ ਸਿੰਘ, ਜਲੰਧਰ ਤੋਂ ਬਸਪਾ ਦੇ ਬਲਵਿੰਦਰ ਕੁਮਾਰ, ਫ਼ਤਿਹਗੜ੍ਹ ਸਾਹਿਬ ਤੋਂ ਮਨਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਬਸਪਾ ਦੇ ਖ਼ੁਸ਼ੀ ਰਾਮ ਅਤੇ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਬਠਿੰਡਾ ਤੋਂ ਚੋਣ ਲੜਨਗੇ। 

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਗੁਰਦਾਸਪੁਰ ਸੀਟ ਤੋਂ ਅਜੇ ਤਕ ਨਾ ਤਾਂ ਕਾਂਗਰਸ ਅਤੇ ਨਾ ਹੀ ਭਾਜਪਾ ਨੇ ਆਪਣਾ ਕੋਈ ਉਮੀਦਵਾਰ ਨਹੀਂ ਐਲਾਨਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement