400 ਸਾਲਾ ਪ੍ਰਕਾਸ਼ ਪੁਰਬ ਨੂੰ  ਸਮਰਪਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਮੁਲਤਵੀ
Published : Mar 21, 2021, 1:09 am IST
Updated : Mar 21, 2021, 1:09 am IST
SHARE ARTICLE
image
image

400 ਸਾਲਾ ਪ੍ਰਕਾਸ਼ ਪੁਰਬ ਨੂੰ  ਸਮਰਪਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਮੁਲਤਵੀ

ਅੰਮਿ੍ਤਸਰ, 20 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੋਰੋਨਾ ਦੇ ਚਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਅੱਜ ਇਥੇ ਵਿਚਾਰ-ਵਟਾਂਦਰਾਂ ਕਰਨ ਮਗਰੋਂ ਦਸਿਆ ਕਿ ਹੋਲਾ ਮਹੱਲਾ ਦੇ ਸਮਾਗਮ ਹਰ ਸਾਲ ਦੀ ਤਰ੍ਹਾਂ ਖ਼ਾਲਸਈ ਜਾਹੋ-ਜਲਾਲ ਨਾਲ ਮਨਾਏ ਜਾਣਗੇ, ਪਰੰਤੂ ਇਸੇ ਦੌਰਾਨ 24 ਤੋਂ 28 ਮਾਰਚ ਤਕ ਸ੍ਰੀ ਅਨੰਦਪੁਰ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ  ਸਮਰਪਿਤ ਰੱਖੇ ਗਏ ਵਿਸ਼ੇਸ਼ ਸਮਾਗਮ ਮੁਲਤਵੀ ਕੀਤੇ ਗਏ ਹਨ | ਇਨ੍ਹਾਂ ਸਮਾਗਮਾਂ ਦੀਆਂ ਨਵੀਆਂ ਤਰੀਕਾਂ ਬਾਰੇ 1 ਅਪ੍ਰੈਲ ਤੋਂ ਬਾਅਦ ਵਿਚ ਫ਼ੈਸਲਾ ਕੀਤਾ ਜਾਵੇਗਾ | ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਦੇ ਵੀ ਸਮਾਗਮ ਸਨ, ਪਰੰਤੂ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ 31 ਮਾਰਚ ਤੱਕ ਵਿਦਿਅਕ ਅਦਾਰੇ ਬੰਦ ਕੀਤੇ ਗਏ ਹਨ | ਹੋਲਾ ਮਹੱਲਾ ਮੌਕੇ ਸਜਾਏ ਜਾਣ ਵਾਲੇ ਸਮਾਗਮ ਹਰ ਸਾਲ ਦੀ ਤਰ੍ਹਾਂ ਹੋਣਗੇ, ਜਿਨ੍ਹਾਂ ਵਿਚ ਸੰਗਤਾਂ ਸ਼ਾਮਲ ਹੋਣਗੀਆਂ | ਬੀਬੀ ਜਗੀਰ ਕੌਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੋਲਾ ਮਹੱਲਾ ਮੌਕੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੇਵਲ ਅੰਤਰਰਾਸ਼ਟਰੀ ਸ਼ਰਧਾਲੂਆਂ ਲਈ ਹੀ ਕੋਰੋਨਾ ਟੈਸਟ ਲਾਜ਼ਮੀ ਕੀਤਾ ਹੈ |  ਰੂਪਨਗਰ ਦੀ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਇimageimageਹ ਸਪੱਸ਼ਟ ਕੀਤਾ ਗਿਆ ਹੈ ਕਿ ਦੇਸ਼ ਦੇ ਸ਼ਰਧਾਲੂਆਂ ਲਈ ਅਜਿਹੀ ਕੋਈ ਸ਼ਰਤ ਨਹੀਂ ਲਗਾਈ ਗਈ | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement