AAP ਦੇ ਰਾਜ ਸਭਾ ਉਮੀਦਵਾਰਾਂ ਨੂੰ ਲੈ ਕੇ MP ਰਵਨੀਤ ਬਿੱਟੂ ਦਾ ਟਵੀਟ
Published : Mar 21, 2022, 8:57 pm IST
Updated : Mar 21, 2022, 8:57 pm IST
SHARE ARTICLE
MP Ravneet bittu
MP Ravneet bittu

ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰਾਂ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਟਵੀਟ ਕੀਤਾ ਹੈ।



ਚੰਡੀਗੜ੍ਹ:  ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰਾਂ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਟਵੀਟ ਕੀਤਾ ਹੈ। ਰਵਨੀਤ ਬਿੱਟੂ ਨੇ ਪਾਰਟੀ ’ਤੇ ਪੰਜਾਬ ਦੇ ਹਿੱਤਾ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ‘ਆਪ’ ਵਲੋਂ ਐਲਾਨੇ ਗਏ 5 ਚਿਹਰਿਆਂ ਤੋਂ ਪੰਜਾਬ ਦੀ ਜਨਤਾ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹੈਰਾਨ ਹਨ।

Ravneet Bittu Ravneet Bittu

ਉਹਨਾਂ ਲਿਖਿਆ, “ਜਨਤਾ ਦੀ ਰਾਏ ਲਈ ਹੈਲਪਲਾਈਨ ਸਿਰਫ ਚੋਣਾਂ ਤੋਂ ਪਹਿਲਾਂ ਖੁੱਲ੍ਹੀ ਸੀ। ਚੋਣਾਂ ਤੋਂ ਬਾਅਦ ਦਿੱਲੀ ਦੇ ਤਾਨਾਸ਼ਾਹ ਨੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਦਿਆਂ ਆਪਣੇ ਨਿੱਜੀ ਹਿੱਤਾਂ ਲਈ 5 ਮੈਂਬਰ ਰਾਜ ਸਭਾ ਲਈ ਨਾਮਜ਼ਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਪੰਜਾਬ ਦੀ ਜਨਤਾ ਦੇ ਨਾਲ-ਨਾਲ ਆਪ ਵਿਧਾਇਕ ਵੀ ਇਨ੍ਹਾਂ 5 ਚਿਹਰਿਆਂ ਤੋਂ ਹੈਰਾਨ ਹਨ”।

TweetTweet

ਦੱਸ ਦੇਈਏ ਕਿ ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਐਲਾਨੇ ਗਏ ਉਮੀਦਵਾਰਾਂ ਵਿਚ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ, 'ਆਪ' ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ, ਚੋਣ ਰਣਨੀਤੀਕਾਰ ਸੰਦੀਪ ਪਾਠਕ, ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿਤਲ ਅਤੇ ਲੁਧਿਆਣਾ ਦੇ ਉਦਯੋਗਪਤੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿਚ ਰਾਜ ਸਭਾ ਚੋਣ ਲਈ ਨਾਮਜ਼ਦਗੀ ਪੱਤਰ ਭਰੇ ਹਨ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਰਾਜ ਸਭਾ ਲਈ ਬਾਹਰਲੇ ਵਿਅਕਤੀ ਨਾਮਜ਼ਦ ਕਰ ਕੇ ‘ਆਪ’ ਨੇ ਪੰਜਾਬ ਤੇ ਪੰਜਾਬੀਅਤ ਨੂੰ ਨਜ਼ਰਅੰਦਾਜ਼ ਕੀਤਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement