'ਆਪ' ਨੇ ਮੰਤਰੀਆਂ ਲਈ ਕੀਤੀ ਵਿਭਾਗਾਂ ਦੀ ਵੰਡ, ਪੜ੍ਹੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
Published : Mar 21, 2022, 5:34 pm IST
Updated : Mar 21, 2022, 5:34 pm IST
SHARE ARTICLE
The division of departments made by AAP for ministers
The division of departments made by AAP for ministers

CM ਅਤੇ 10 ਮੰਤਰੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ 

ਚੰਡੀਗੜ੍ਹ : ਸਹੁੰ ਚੁੱਕ ਸਮਾਗਮ ਤੋਂ ਦੋ ਦਿਨ ਬਾਅਦ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਸਭ ਤੋਂ ਮਹੱਤਵਪੂਰਨ ਗ੍ਰਹਿ ਅਤੇ ਕਰ ਅਤੇ ਆਬਕਾਰੀ ਮੰਤਰਾਲਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੀ ਰਹੇਗਾ। ਹਰਪਾਲ ਚੀਮਾ ਨੂੰ ਪੰਜਾਬ ਦਾ ਨਵਾਂ ਵਿੱਤ ਮੰਤਰੀ ਬਣਾਇਆ ਗਿਆ ਹੈ। ਸਭ ਤੋਂ ਵੱਧ ਚੁਣੌਤੀ ਵਾਲਾ ਸਿੱਖਿਆ ਵਿਭਾਗ ਗੁਰਮੀਤ ਸਿੰਘ ਮੀਤ ਹੇਅਰ ਨੂੰ ਦਿੱਤਾ ਗਿਆ ਹੈ। ਹਰਜੋਤ ਬੈਂਸ ਨੂੰ ਕਾਨੂੰਨ ਤੇ ਸੈਰ ਸਪਾਟਾ ਮੰਤਰੀ ਬਣਾਇਆ ਗਿਆ ਹੈ।

Bhagwant MannBhagwant Mann

ਇਸ ਦੇ ਨਾਲ ਹੀ ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ ਹੋਣਗੇ। ਡਾ. ਬਲਜੀਤ ਕੌਰ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਦਿੱਤਾ ਗਿਆ ਹੈ। ਲਾਲਚੰਦ ਕਟਾਰੂਚੱਕ ਨੂੰ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਬਣਾਇਆ ਗਿਆ ਹੈ। ਲਾਲਜੀਤ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ। ਬ੍ਰਹਮ ਸ਼ੰਕਰ ਜਿੰਪਾ  ਨੂੰ ਜਲ ਸਪਲਾਈ ਅਤੇ ਕੁਦਰਤੀ ਆਫ਼ਤ ਪ੍ਰਬੰਧਨ ਮੰਤਰੀ ਬਣਾਇਆ ਗਿਆ ਹੈ।

imageimage

ਇਸ ਤੋਂ ਇਲਾਵਾ ਸਿਹਤ ਵਿਭਾਗ ਡਾ. ਵਿਜੇ ਸਿੰਗਲਾ ਨੂੰ ਦਿੱਤਾ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਬਣਾਇਆ ਗਿਆ ਹੈ। ਮੰਤਰੀਆਂ ਦੇ ਨਾਲ-ਨਾਲ ਕੁਝ ਹੋਰ ਵਿਭਾਗ ਵੀ ਦਿੱਤੇ ਗਏ ਹਨ। ਇਸ ਸਬੰਧੀ ਸਰਕਾਰ ਵੱਲੋਂ ਰਸਮੀ ਐਲਾਨ ਹੋਣਾ ਬਾਕੀ ਹੈ। ਪੰਜਾਬ 'ਚ ਮੁੱਖ ਮੰਤਰੀ ਸਮੇਤ 7 ਮੰਤਰੀਆਂ ਦੀ ਅਜੇ ਵੀ ਥਾਂ ਹੈ, 18 ਮੰਤਰੀ ਬਣਾਏ ਜਾ ਸਕਦੇ ਹਨ।

Bhagwat Mann sworn in as Punjab Chief MinisterBhagwat Mann sworn in as Punjab Chief Minister

ਇਨ੍ਹਾਂ ਵਿਚੋਂ ਭਗਵੰਤ ਮਾਨ ਸੀ.ਐਮ. ਇਸ ਤੋਂ ਇਲਾਵਾ ਕੱਲ੍ਹ 10 ਮੰਤਰੀਆਂ ਨੇ ਸਹੁੰ ਚੁੱਕੀ। ਹਾਲਾਂਕਿ ਹੁਣ 7 ਮੰਤਰੀਆਂ ਦੀ ਜਗ੍ਹਾ ਬਚੀ ਹੈ। ਇਹ ਅਹੁਦੇ ਆਮ ਆਦਮੀ ਪਾਰਟੀ ਦੀ ਸਰਕਾਰ ਕਦੋਂ ਭਰਦੀ ਹੈ, ਇਸ 'ਤੇ ਸਾਰਿਆਂ ਦੀਆਂ ਨਜ਼ਰਾਂ ਟੀਕਿਆਂ ਹੋਈਆਂ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement