ਸਹੁਰੇ ਪਰਿਵਾਰ ਤੋਂ ਤੰਗ ਆਏ ਖੇਤ ਮਜ਼ਦੂਰ ਨੇ ਜ਼ਹਿਰੀਲੀ ਵਸਤੂ ਨਿਗਲ ਕੀਤੀ ਖ਼ੁਦਕੁਸ਼ੀ

By : GAGANDEEP

Published : Mar 21, 2023, 4:04 pm IST
Updated : Mar 21, 2023, 4:05 pm IST
SHARE ARTICLE
photo
photo

ਆਤਮਹੱਤਿਆ ਲਈ ਉਕਸਾਉਣ ਦੇ ਆਰੋਪਾਂ ਹੇਠ ਪਤਨੀ ਸਮੇਤ 6 ਖ਼ਿਲਾਫ਼ ਮਾਮਲਾ ਦਰਜ

 

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਮੋਠਾਂਵਾਲ 'ਚ ਇੱਕ ਖੇਤ ਮਜਦੂਰ ਵੱਲੋਂ ਸਹੁਰੇ ਪਰਿਵਾਰ ਦੇ ਰਿਸ਼ਤੇਦਾਰਾਂ ਤੋਂ ਤੰਗ ਆ ਕੇ ਕਥਿਤ ਤੌਰ ਤੇ ਜ਼ਹਿਰੀਲੀ ਵਸਤੂ ਨਿਗਲ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕ ਦੀ ਪਹਿਚਾਣ ਚਰਨਜੀਤ ਵਜੋਂ ਹੋਈ ਹੈ। ਮਾਮਲੇ 'ਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਆਤਮਹੱਤਿਆ ਲਈ ਉਕਸਾਉਣ ਦੇ ਆਰੋਪਾਂ ਹੇਠ ਆਈਪੀਸੀ ਦੀ ਧਾਰਾ 306 ਦੇ ਤਹਿਤ ਮ੍ਰਿਤਕ ਦੀ ਪਤਨੀ ਸਮੇਤ 6 ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। 

ਫਿਲਹਾਲ ਕਿਸੇ ਵੀ ਆਰੋਪੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ, ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।  ਉਧਰ ਮਾਮਲੇ ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ ਆਰੋਪੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement