ਪੁਲਿਸ ਨਾਲ ਮੁਕਾਬਲੇ ’ਚ ਫ਼ੁਟਬਾਲ ਮੈਚ ਕਤਲ ਕਾਂਡ ਦਾ ਮੁਲਜ਼ਮ ਜ਼ਖ਼ਮੀ
Published : Mar 21, 2025, 10:47 pm IST
Updated : Mar 21, 2025, 10:47 pm IST
SHARE ARTICLE
Amritsar.
Amritsar.

ਦੂਜਾ ਮੁਲਜ਼ਮ ਅਜੇ ਵੀ ਫਰਾਰ

ਅੰਮ੍ਰਿਤਸਰ : ਕੁੱਝ  ਦਿਨ ਪਹਿਲਾਂ ਇਕ  ਫੁਟਬਾਲ ਮੈਚ ਦੌਰਾਨ ਇਕ  ਬੱਚੇ ਦੀ ਗੋਲੀ ਲੱਗਣ ਨਾਲ ਹੋਈ ਮੌਤ ਦੇ ਮਾਮਲੇ ’ਚ ਗ੍ਰਿਫ਼ਤਾਰ ਇਕ ਮੁਲਜ਼ਮ ਕਥਿਤ ਤੌਰ ’ਤੇ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਿਸ ਦੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਘਟਨਾ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਦੇ ਪਿੰਡ ਖੱਬੇ ਰਾਜਪੂਤਾਂ ਦੀ ਹੈ। 

ਫੁਟਬਾਲ ਮੈਚ ਦੌਰਾਨ ਦੋ ਸ਼ੂਟਰਾਂ ਵਲੋਂ  ਗੋਲੀ ਚਲਾਈ ਗਈ ਸੀ। ਇਸ ਮਾਮਲੇ ’ਚ ਅੱਜ ਕੁਲਬੀਰ ਸਿੰਘ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਸੀ ਜਦਕਿ ਦੂਜਾ ਮੁਲਜ਼ਮ ਅਜੇ ਵੀ ਫਰਾਰ ਹੈ। ਕੁਲਬੀਰ ਸਿੰਘ ਤੋਂ ਪੁੱਛਗਿਛ ਕੀਤੀ ਗਈ ਅਤੇ ਉਸ ਨੂੰ ਜਦੋਂ ਹਥਿਆਰ ਰਿਕਵਰੀ ਲਈ ਲਿਆਂਦਾ ਗਿਆ ਤਾਂ ਉਸ ਨੇ ਪਿਸਤੌਲ ਨਾਲ ਪੁਲਿਸ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਜਵਾਬੀ ਕਾਰਵਾਈ ’ਚ ਪੁਲਿਸ ਵਲੋਂ  ਗੋਲੀ ਚਲਾਈ ਗਈ ਅਤੇ ਇਹ ਗੋਲੀ ਕੁਲਬੀਰ ਦੀ ਲੱਤ ’ਚ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement