13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ : ਮੁੱਖ ਮੰਤਰੀ ਮਾਨ
Published : Mar 21, 2026, 7:08 pm IST
Updated : Mar 21, 2026, 7:08 pm IST
SHARE ARTICLE
Special session of Punjab Vidhan Sabha to be called on 13th April 2026: Chief Minister Mann
Special session of Punjab Vidhan Sabha to be called on 13th April 2026: Chief Minister Mann

ਕਿਹਾ : ਪੰਜਾਬ ਦੀ ਆਸਥਾ ਤੇ ਮਰਿਆਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ

ਚੰਡੀਗੜ੍ਹ : 13 ਅਪ੍ਰੈਲ ਵਿਸਾਖੀ ਵਾਲੇ ਦਿਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ । ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਦਿਨ ਬੇਅਦਬੀ ਸਬੰਧੀ ਕਾਨੂੰਨ ਬਣਾਉਣ ਦੀਆਂ ਤਿਆਰੀਆਂ ਵੀ ਹੋਣਗੀਆਂ। ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਰਕਟ-ਹਾਊਸ ਵਿਖੇ ਸੰਤ ਸਮਾਜ ਨਾਲ ਅਹਿਮ ਬੈਠਕ ਕਰਕੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ  ਸੋਧ ’ਤੇ ਵਿਚਾਰ-ਚਰਚਾ ਕੀਤੀ ਗਈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ  ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚਾਈ, ਸੇਵਾ ਤੇ ਮਾਨਵਤਾ ਦੀ ਸਿੱਖਿਆ ਮਿਲਦੀ ਹੈ। ਜੇ ਕੋਈ ਬੇਅਦਬੀ ਕਰਕੇ ਸਾਡੀ ਆਸਥਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਹ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਅਤੇ ਪੰਜਾਬ ਦੀ ਆਸਥਾ ਅਤੇ ਮਰਯਾਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement