ਬਾਦਲਾਂ ਵਿਰੁਧ ਪ੍ਰਚਾਰ ਕਰਨ ਲਈ ਮੈਂ ਕਿਤੇ ਵੀ ਜਾਣ ਨੂੰ ਹਾਂ ਤਿਆਰ: ਨਵਜੋਤ ਕੌਰ ਸਿੱਧੂ
Published : Apr 21, 2019, 6:04 pm IST
Updated : Apr 21, 2019, 6:04 pm IST
SHARE ARTICLE
Dr. Navjot Kaur Sidhu
Dr. Navjot Kaur Sidhu

ਪੰਜਾਬ ਦੀ ਇਸ ਤਰਸਯੋਗ ਹਾਲਤ ਦਾ ਜ਼ਿੰਮੇਵਾਰ ਸਿਰਫ਼ ਬਾਦਲ ਪਰਵਾਰ

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਬਾਦਲਾਂ ਵਿਰੁਧ ਪ੍ਰਚਾਰ ਕਰਨ ਲਈ ਬਠਿੰਡਾ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਸਿੱਧੂ ਨੇ ਕਿਹਾ ਕਿ ਬਾਦਲ ਪਰਵਾਰ ਵਿਰੁਧ ਪ੍ਰਚਾਰ ਕਰਨ ਲਈ ਉਨ੍ਹਾਂ ਨੂੰ ਜਿੱਥੇ ਵੀ ਜਾਣਾ ਪਵੇਗਾ ਉਹ ਜਾਣਗੇ। ਅਜਿਹਾ ਉਹ ਇਸ ਲਈ ਨਹੀਂ ਕਰ ਰਹੇ ਕਿ ਉਨ੍ਹਾਂ ਦੀ ਬਾਦਲਾਂ ਨਾਲ ਕੋਈ ਨਿੱਜੀ ਦੁਸ਼ਮਣੀ ਹੈ। ਉਹ ਅਜਿਹਾ ਸਿਰਫ਼ ਇਸ ਲਈ ਕਰ ਰਹੇ ਹਨ ਕਿਉਂਕਿ ਪੰਜਾਬ ਦੀ ਇਸ ਤਰਸਯੋਗ ਹਾਲਤ ਦਾ ਜ਼ਿੰਮੇਵਾਰ ਸਿਰਫ਼ ਬਾਦਲ ਪਰਵਾਰ ਹੈ।

Navjot Kaur SidhuNavjot Kaur Sidhu

ਉਨ੍ਹਾਂ ਕਿਹਾ ਕਿ ਬਾਦਲ ਪਰਵਾਰ ਭੋਲੇ-ਭਾਲੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦੇ ਵੋਟਾਂ ਲੈਂਦਾ ਆ ਰਿਹਾ ਹੈ ਤੇ ਇਸ ਵਾਰ ਵੀ ਉਨ੍ਹਾਂ ਦੀ ਇਹੀ ਕੋਸ਼ਿਸ਼ ਰਹੇਗੀ। ਇਸ ਲਈ ਜਿੰਨਾਂ ਹੋ ਸਕਿਆ ਉਹ ਲੋਕਾਂ ਦੀ ਭਲਾਈ ਲਈ ਬਾਦਲਾਂ ਵਿਰੁਧ ਕਿਤੇ ਵੀ ਜਾ ਕੇ ਪ੍ਰਚਾਰ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਬਠਿੰਡਾ ਲੋਕਸਭਾ ਸੀਟ ਤੋਂ ਐਲਾਨੇ ਗਏ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿਚ ਉਹ ਜ਼ਰੂਰ ਪ੍ਰਚਾਰ ਕਰਨਗੇ।

Navjot Kaur SidhuNavjot Kaur Sidhu

ਬਿਕਰਮ ਮਜੀਠੀਆ ਵਲੋਂ ਸਿੱਧੂ ਪਰਵਾਰ ਨੂੰ ਗੱਦਾਰ ਕਹੇ ਜਾਣ ’ਤੇ ਮੈਡਮ ਸਿੱਧੂ ਨੇ ਠੋਕਵਾਂ ਜਵਾਬ ਦਿੰਦੇ ਹੋਏ ਕਿਹਾ ਕਿ ਸਿੱਧੂ ਪਰਵਾਰ ਦਾ ਪੰਜਾਬ ਦੇ ਨਾਲ ਪਿਆਰ ਹੈ ਜਿਸ ਕਰਕੇ ਉਹ ਕਰੋੜਾਂ ਦੀ ਨੌਕਰੀ ਛੱਡ ਕੇ ਲੱਖਾਂ ਦੀ ਨੌਕਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੈਸਾ ਕਮਾਉਣ ਜਾਂ ਪੰਜਾਬ ਨੂੰ ਲੁੱਟਣ ਨਹੀਂ ਆਏ, ਅਸੀਂ ਤੱਥਾਂ ਦੇ ਆਧਾਰ ਉਤੇ ਗੱਲ ਕਰਦੇ ਹਾਂ, ਸਿਰਫ਼ ਸੱਚੀ ਗੱਲ ਕਰਦੇ ਹਾਂ ਤੇ ਲੋਕਾਂ ਦੇ ਸਾਹਮਣੇ ਵੀ ਸੱਚ ਹੀ ਲੈ ਕੇ ਆ ਰਹੇ ਹਾਂ। ਬਾਕੀ ਅੱਗਿਓਂ ਲੋਕਾਂ ਦੀ ਮਰਜ਼ੀ ਕਿ ਉਨ੍ਹਾਂ ਨੂੰ ਕੀ ਚੰਗਾ ਲੱਗਦਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement