ਸੂਬੇ ਦੀਆਂ ਸਾਰੀਆਂ ਜੇਲਾਂ ਵਿਚ ਸੈਨੇਟਾਈਜ਼ੇਸ਼ਨ ਦੇ ਦੋ ਗੇੜ ਮੁਕੰਮਲ : ਬ੍ਰਹਮ ਮਹਿੰਦਰਾ
Published : Apr 21, 2020, 7:42 am IST
Updated : Apr 21, 2020, 7:42 am IST
SHARE ARTICLE
File Photo
File Photo

ਸਫ਼ਾਈ ਗਤੀਵਿਧੀਆਂ, ਕੂੜਾ ਚੁੱਕਣ, ਰੋਗਾਣੂ-ਨਾਸ਼ਕਾਂ ਦੇ ਛਿੜਕਾਅ 

ਚੰਡੀਗੜ੍ਹ, 20 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਸਥਾਨਕ ਸਰਕਾਰਾਂ ਵਿਭਾਗ ਕੋਵਿਡ -19 ਵਿਰੁਧ ਜੰਗ ਵਿਚ ਮੋਹਰਲੀ ਕਤਾਰ ਵਿਚ ਖੜ੍ਹ ਕੇ ਕੰਮ ਕਰ ਰਿਹਾ ਹੈ। ਵਿਭਾਗ ਵਲੋਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਵਿੱਚ ਆਪਣੀਆਂ ਮੁੱਖ ਗਤੀਵਿਧੀਆਂ ਤੋਂ ਇਲਾਵਾ ਸੂਬੇ ਭਰ ਦੀਆਂ ਵੱਡੀਆਂ ਜੇਲਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਜੇਲਾਂ ਨੂੰ ਕੋਰੋਨਾਵਾਇਰਸ ਦੇ ਫੈਲਾਅ ਲਈ ਅਤਿ ਸੰਵੇਦਨਸ਼ੀਲ ਥਾਂ ਮੰਨਿਆ ਗਿਆ ਹੈ ਕਿਉਂਕਿ ਕੈਦੀਆਂ ਨੂੰ ਇਕ ਦੂਜੇ ਦੇ ਨਾਲ ਲਗਦੀ ਬੰਦ ਜੇਲ ਵਿਚ ਰਖਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੇਲ੍ਹਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸਥਾਨਕ ਸਰਕਾਰਾਂ ਵਿਭਾਗ ਨੂੰ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਮਾਰਚ ਦੇ ਪਹਿਲੇ ਹਫ਼ਤੇ ਜੇਲ੍ਹਾਂ ਦੀ ਸਨੈਟਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਹੁਣ ਤੱਕ ਸਾਰੀਆਂ ਜੇਲਾਂ ਵਿਚ ਸੈਨੇਟਾਈਜੇਸ਼ਨ ਦੇ ਦੋ ਗੇੜ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਜ ਜੇਲ ਵਿਭਾਗ ਨਾਲ ਮਿਲ ਕੇ ਕੀਤਾ ਜਾ ਰਿਹਾ ਹੈ। ਮੰਤਰੀ ਨੇ ਦਸਿਆ ਕਿ ਗੁਰਦਾਸਪੁਰ  (ਕੇਂਦਰੀ ਜੇਲ), ਪਠਾਨਕੋਟ, ਅੰਮ੍ਰਿਤਸਰ (ਕੇਂਦਰੀ ਜੇਲ), ਕਪੂਰਥਲਾ, ਲੁਧਿਆਣਾ (ਕੇਂਦਰੀ ਜੇਲ), ਪਟਿਆਲਾ (ਕੇਂਦਰੀ ਜੇਲ), ਨਾਭਾ, ਸੰਗਰੂਰ, ਬਰਨਾਲਾ, ਫ਼ਰੀਦਕੋਟ, ਫ਼ਿਰੋਜ਼ਪੁਰ (ਕੇਂਦਰੀ ਜੇਲ) ਬਠਿੰਡਾ (ਕੇਂਦਰੀ ਜੇਲ),

ਹੁਸ਼ਿਆਰਪੁਰ, ਰੋਪੜ ਅਤੇ ਪੱਟੀ ਸਥਿਤ ਜੇਲਾਂ ਨੂੰ ਸੈਨੀਟਾਈਜ਼ ਕੀਤਾ ਗਿਆ ਹੈ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵਲੋਂ ਸਮੇਂ-ਸਮੇਂ ’ਤੇ ਜੇਲਾਂ ’ਚ ਜਾ ਕੇ ਸਥਿਤੀ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂ.ਐਲ.ਬੀਜ਼ ਨੂੰ ਹਦਾਇਤਾਂ ਦਿਤੀਆਂ ਗਈਆਂ ਹਨ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਂਦੀਆਂ ਜੇਲਾਂ ਤੋਂ ਕੋਈ ਹੋਰ ਬੇਨਤੀ ਮਿਲਦੀ ਹੈ ਤਾਂ ਸੈਨੀਟਾਈਜੇਸ਼ਨ ਦੀ ਪ੍ਰਕਿਰਿਆ ਤੁਰਤ ਸ਼ੁਰੂ ਕੀਤੀ ਜਾਵੇ।

File photoFile photo

ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਹੋਰ ਮਹੱਤਵਪੂਰਨ ਸੈਨੇਟਾਈਜੇਸ਼ਨ ਮੁਹਿੰਮ ਜੋ ਇਸ ਸਮੇਂ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ, ਉਹ ਕਣਕ ਦੀ ਖ਼ਰੀਦ ਲਈ ਸੂਬੇ ਵਿਚ ਸਥਾਪਤ ਖ਼ਰੀਦ ਮੰਡੀਆਂ ਦੀ ਮੁਕੰਮਲ ਸੈਨੇਟਾਈਜੇਸ਼ਨ ਕਰਨਾ ਹੈ। ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਪਣੇ ਘਰਾਂ ਤੋਂ ਬਾਹਰ ਆਉਣ ਤੋਂ ਰੋਕਣ ਲਈ ਭਾਵੇਂ ਮੌਜੂਦਾ ਸਮੇਂ ਪੂਰੇ ਸੂਬੇ ਵਿਚ ਕਰਫ਼ਿਊ ਲਗਿਆ ਹੋਇਆ ਹੈ ਪਰ ਕਿਸਾਨਾਂ ਨੂੰ ਅਪਣੀ ਫ਼ਸਲ ਮੰਡੀ ਵਿਚ ਲਿਆਉਣ ਲਈ ਪਾਬੰਦੀਆਂ ਵਿਚ ਕੱੁਝ ਛੋਟਾਂ ਦਿਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਯੂ.ਐਲ.ਬੀਜ਼ ਨੂੰ ਸਖ਼ਤ ਨਿਰਦੇਸ਼ ਦਿਤੇ ਗਏ ਹਨ ਕਿ ਉਹ ਨਿਰਧਾਰਤ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਮੰਡੀਆਂ ਦੀ ਸੈਨੇਟਾਈਜੇਸ਼ਨ ਨੂੰ ਯਕੀਨੀ ਬਣਾਉਣ ਤਾਂ ਜੋ ਮਾਰੂ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੂਬੇ ਦੇ ਸ਼ਹਿਰੀ ਖੇਤਰਾਂ ਵਿਚ ਕਈ ਹੋਰ ਗਤੀਵਿਧੀਆਂ ਵੀ ਨਾਲ ਨਾਲ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਸਾਫ਼-ਸਫ਼ਾਈ, ਕੂੜਾ ਚੁੱਕਣ, ਰੋਗਾਣੂ-ਨਾਸ਼ਕਾਂ ਦਾ ਛਿੜਕਾਅ ਕਰਨ ਦੀਆਂ ਲਾਜ਼ਮੀ ਗਤੀਵਿਧੀਆਂ ਤੋਂ ਇਲਾਵਾ ਵਿਭਾਗ ਲੋੜਵੰਦ ਲੋਕਾਂ ਨੂੰ ਪੱਕਿਆ ਹੋਇਆ ਭੋਜਨ ਅਤੇ ਸੁੱਕਾ ਰਾਸ਼ਨ ਘਰ ਘਰ ਪਹੁੰਚਾ ਰਿਹਾ ਹੈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement