ਪਟਿਆਲਾ ਜ਼ਿਲ੍ਹੇ ‘ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਮਰੀਜਾਂ ਦੀ ਗਿਣਤੀ 31 ਹੋਈ
Published : Apr 21, 2020, 10:22 am IST
Updated : Apr 21, 2020, 8:09 pm IST
SHARE ARTICLE
Photo
Photo

ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।

ਪਟਿਆਲਾ: ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਬੀਤੇ ਦਿਨ ਪਟਿਆਲਾ ਵਿਚੋਂ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ, ਇਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਰੀਜਾਂ ਦੀ ਗਿਣਤੀ 31 ਤੱਕ ਪਹੁੰਚ ਗਈ ਹੈ।

file photofile photo

ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਹਰੀਸ਼ ਮਲਹੋਤਰਾ ਵੱਲੋਂ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਡਾਕਟਰ ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਸਾਰੇ ਨਵੇਂ ਮਾਮਲੇ ਰਾਜਪੁਰਾ ਦੀ ਅਨਾਜ ਮੰਡੀ ਤੋਂ ਸਾਹਮਣੇ ਆਏ ਹਨ। ਦੋ ਦਿਨ ਪਹਿਲਾਂ ਇੱਥੋਂ 6 ਕੋਰੋਨਾ ਮਾਮਲੇ ਪਾਜ਼ੀਟਿਵ ਪਾਏ ਗਏ ਸੀ।

Mumbai palghar LockdownPhoto

ਰਾਜਪੁਰਾ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ ਵਧ ਕੇ 12 ਤੱਕ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਪਾਜ਼ੀਟਿਵ ਮਾਮਲੇ 18 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਭਾਰਤ ਦੇ ਸੋਮਵਾਰ ਸ਼ਾਮ ਸਾਢੇ ਸੱਤ ਵਜੇ ਦੇ ਸਰਕਾਰੀ ਅੰਕੜਿਆਂ ਮੁਤਾਬਿਕ ਹੁਣ ਤਕ ਦੇਸ਼ ਵਿਚ ਸਾਹਮਣੇ ਆਏ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 18,407 ਹੋ ਚੁੱਕੀ ਹੈ।

PhotoPhoto

ਜਿਹਨਾਂ ਵਿਚੋਂ ਹੁਣ ਕੋਰੋਨਾ ਦੇ 14,810 ਐਕਟਿਵ ਕੇਸ ਹਨ। ਤਾਜ਼ਾ ਅੰਕੜਿਆਂ ਮੁਤਾਬਿਕ ਦੇਸ਼ ਵਿਚ ਹੁਣ ਤਕ ਇਸ ਰੋਗ ਤੋਂ 3020 ਲੋਕਾਂ ਨੂੰ ਨਿਜਾਤ ਮਿਲ ਚੁੱਕੀ ਹੈ। ਜਦਕਿ 577 ਲੋਕਾਂ ਦੀ ਜਾਨ ਜਾ ਚੁੱਕੀ ਹੈ। ਭਾਰਤ ਵਿਚ ਤਾਜ਼ਾ ਅੰਕੜਿਆਂ ਮੁਤਾਬਿਕ ਤਿੰਨ ਲੱਖ 83 ਹਜ਼ਾਰ 985 ਸ਼ੱਕੀ ਲੋਕਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement