ਵਿਆਹ ਤੋਂ ਦੋ ਮਹੀਨੇ ਬਾਅਦ ਹੀ ਲੜਕੀ ਨੇ ਚੁੱਕਿਆ ਖ਼ੌਫਨਾਕ ਕਦਮ, ਫਾਹਾ ਲੈ ਕੇ ਕੀਤੀ ਖੁਦਕੁਸ਼ੀ
Published : Apr 21, 2021, 1:05 pm IST
Updated : Apr 21, 2021, 1:05 pm IST
SHARE ARTICLE
Girl suicide in batala
Girl suicide in batala

ਬਟਾਲਾ ਵਿਖੇ ਇਕ ਨਵਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਗੁਰਦਾਸਪੁਰ (ਨਿਤਿਨ ਲੂਥਰਾ): ਬਟਾਲਾ ਵਿਖੇ ਇਕ ਨਵਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਲੜਕੀ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਦਰਅਸਲ ਬਟਾਲਾ ਦੇ ਅਲੀਵਾਲ ਰੋਡ ਵਿਖੇ ਰਹਿਣ ਵਾਲੀ ਗਗਨਦੀਪ ਕੌਰ ਵਲੋਂ ਬੀਤੀ ਰਾਤ ਇਹ ਕਦਮ ਚੁੱਕਿਆ ਗਿਆ।

SuicideSuicide

ਮ੍ਰਿਤਕ ਦੇ ਰਿਸ਼ਤੇਦਾਰ ਮੁਤਾਬਕ ਗਗਨਦੀਪ ਕੌਰ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਪਰ ਉਹ ਵਿਆਹ ਤੋਂ ਬਾਅਦ ਕਰੀਬ 10 ਦਿਨ ਹੀ ਆਪਣੇ ਸਹੁਰੇ ਘਰ ਰਹੀ। ਇਸ ਦੇ ਚਲਦਿਆਂ ਗਗਨਦੀਪ ਪਰੇਸ਼ਾਨ ਵੀ ਸੀ ਅਤੇ ਬੀਤੀ ਦੇਰ ਰਾਤ ਉਸ ਨੇ ਆਤਮਹੱਤਿਆ ਕਰ ਲਈ।

Girl suicide in batala Girl suicide in batala

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਜਾਂਚ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜਿਆ ਗਿਆ ਹੈ। ਉਹਨਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement