ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ
Published : Apr 21, 2022, 11:57 am IST
Updated : Apr 21, 2022, 11:57 am IST
SHARE ARTICLE
Rain
Rain

ਮੀਂਹ ਦੇ ਨਾਲ ਤੇਜ਼ ਹਨੇਰੀ ਵੀ ਚੱਲ ਸਕਦੀ

 

 ਚੰਡੀਗੜ੍ਹ : ਉੱਤਰੀ ਭਾਰਤ ਦੇ ਕਈ ਸੂਬੇ ਇਨ੍ਹੀਂ ਦਿਨੀਂ ਜ਼ਬਰਦਸਤ ਗਰਮੀ ਦਾ ਸਾਹਮਣਾ ਕਰ ਰਹੇ ਹਨ। ਯੂਪੀ, ਬਿਹਾਰ, ਦਿੱਲੀ, ਹਰਿਆਣਾ, ਪੰਜਾਬ ਆਦਿ ਸੂਬਿਆਂ 'ਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਹਾਲਾਂਕਿ ਆਉਣ ਵਾਲੇ ਦਿਨਾਂ 'ਚ ਕਈ ਸੂਬਿਆਂ 'ਚ ਮੌਸਮ 'ਚ ਬਦਲਾਅ ਹੋਣ ਵਾਲਾ ਹੈ। ਜੇਕਰ ਗੱਲ ਪੰਜਾਬ ਦੀ ਕਰੀਏ ਤਾਂ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

 

RainRain

 

ਮੌਸਮ ਵਿਭਾਗ ਨੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਕਿਸਾਨਾਂ ਨੂੰ ਕਣਕ ਦੀ ਵਾਢੀ ਨਾ ਕਰਨ ਲਈ ਵੀ ਸੁਚੇਤ ਕੀਤਾ ਹੈ। ਮੰਡੀਆਂ ਵਿੱਚ ਵੀ ਅਨਾਜ ਦੀ ਸੰਭਾਲ ਦਾ ਪ੍ਰਬੰਧ ਕੀਤਾ ਜਾਵੇ। ਸੂਬੇ 'ਚ ਧੂੜ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਤਾਪਮਾਨ ਘਟ ਜਾਵੇਗਾ।

 

Rain Rain

ਹਾਲਾਂਕਿ ਸ਼ੁੱਕਰਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ। ਦੂਜੇ ਪਾਸੇ ਬੁੱਧਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਅਤੇ ਦੁਪਹਿਰ ਸਮੇਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਇਸ ਨਾਲ ਗਰਮੀ ਤੋਂ ਰਾਹਤ ਮਿਲੀ। ਹੁਸ਼ਿਆਰਪੁਰ ਅਤੇ ਬਰਨਾਲਾ ਵਿੱਚ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਦਾਇਰੇ ਵਿੱਚ ਰਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement