ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ’ਚ ਮਾਸਕ ਪਹਿਨਣਾ ਹੋਇਆ ਲਾਜ਼ਮੀ
Published : Apr 21, 2022, 1:27 pm IST
Updated : Apr 21, 2022, 1:27 pm IST
SHARE ARTICLE
Mask mandatory in public in Punjab
Mask mandatory in public in Punjab

ਪੰਜਾਬ 'ਚ ਬੁੱਧਵਾਰ ਨੂੰ 24 ਘੰਟਿਆਂ 'ਚ ਕੋਰੋਨਾ ਦੇ 30 ਮਰੀਜ਼ ਮਿਲੇ ਹਨ।

ਚੰਡੀਗੜ੍ਹ: ਪੰਜਾਬ 'ਚ ਵਧਦੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਸਖ਼ਤ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਨੇ ਸੂਬੇ ਵਿਚ ਲੋਕਾਂ ਨੂੰ ਮਾਸਕ ਪਹਿਨਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜ਼ਾਂ, ਟੈਕਸੀਆਂ ਸਮੇਤ ਸਾਰੇ ਜਨਤਕ ਆਵਾਜਾਈ ਵਿਚ ਮਾਸਕ ਪਹਿਨਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਭੀੜ ਵਾਲੀਆਂ ਥਾਵਾਂ ਜਿਵੇਂ ਕਿ ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟ ਸਟੋਰ ਅਤੇ ਕਲਾਸਰੂਮ, ਦਫ਼ਤਰਾਂ ਸਮੇਤ ਇਨਡੋਰ ਇਕੱਠਾਂ ਵਿਚ ਮਾਸਕ ਪਹਿਨਣਾ ਜ਼ਰੂਰੀ ਹੈ।

Photo
Photo

ਦੱਸ ਦੇਈਏ ਕਿ ਪੰਜਾਬ 'ਚ ਬੁੱਧਵਾਰ ਨੂੰ 24 ਘੰਟਿਆਂ 'ਚ ਕੋਰੋਨਾ ਦੇ 30 ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 113 ਹੋ ਗਈ ਹੈ। ਇਹਨਾਂ 'ਚੋਂ 4 ਮਰੀਜ਼ ਆਕਸੀਜਨ ਸਪੋਰਟ 'ਤੇ ਹਨ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਵਿਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਅਜਿਹੇ 'ਚ ਆਉਣ ਵਾਲੇ ਦਿਨਾਂ 'ਚ ਕੋਰੋਨਾ ਦੀ ਚੌਥੀ ਲਹਿਰ ਆਉਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਕੋਰੋਨਾ ਦੀ ਸੈਂਪਲਿੰਗ ਅਤੇ ਟੈਸਟਿੰਗ ਨੂੰ ਵੀ ਵਧਾ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement