ਆਜ਼ਾਦੀ ਦਾ ਅਮ੍ਰਿਤ ਮਹਾਉਤਸਵ ਤਹਿਤ ਹਰਿਆਣਾ ’ਚ 2500 ਤੋਂ ਵੱਧ ਪ੍ਰੋਗਰਾਮ ਆਯੋਜਤ
Published : Apr 21, 2022, 12:13 am IST
Updated : Apr 21, 2022, 12:13 am IST
SHARE ARTICLE
image
image

ਆਜ਼ਾਦੀ ਦਾ ਅਮ੍ਰਿਤ ਮਹਾਉਤਸਵ ਤਹਿਤ ਹਰਿਆਣਾ ’ਚ 2500 ਤੋਂ ਵੱਧ ਪ੍ਰੋਗਰਾਮ ਆਯੋਜਤ

ਚੰਡੀਗੜ੍ਹ, 20 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ): ਆਜ਼ਾਦੀ ਦਾ ਅਮ੍ਰਿਤ ਮਹਾਉਤਸਵ ਦੇ ਤਹਿਤ ਪੂਰੇ ਦੇਸ਼ ਅਤੇ ਸੂਬੇ ਵਿਚ ਵੱਖ-ਵੱਖ ਪ੍ਰੋਗ੍ਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਸੀ ਲੜੀ ਵਿਚ ਹੁਣ ਤਕ ਸੂਬੇ ਵਿਚ 2500 ਤੋਂ ਵੱਧ ਪ੍ਰੋਗ੍ਰਾਮ ਆਯੋਜਿਤ ਕਰਵਾਏ ਗਏ। ਉੱਥੇ ਕਰੀਬ 6000 ਪ੍ਰੋਗ੍ਰਾਮ ਪ੍ਰਸਤਾਵਿਤ ਹਨ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਸੋਚ ਹੈ ਕਿ ਆਜਾਦੀ ਦਾ ਅਮ੍ਰਤ ਮਹਾਉਤਸਵ ਜਨ ਭਾਗੀਦਾਰੀ ਦੀ ਸਮੂਚੀ ਭਾਵਨਾ ਨਾਲ ਮਨਾਇਆ ਜਾਨਾ ਚਾਹੀਦਾ ਹੈ। ਉਨ੍ਹਾ ਨੇ ਅਪੀਲ ਕੀਤੀ ਕਿ ਸਾਨੂੰ ਇਸ ਆਜਾਦੀ ਨੂੰ ਬਰਕਰਾਰ ਰੱਖਣ ਦਾ ਸੰਕਲਪ ਲੈਣਾ ਚਾਹੀਦਾ ਹੈ। ਅੱਜ ਦੇਸ਼ ਲਈ ਮਰਨ ਦਾ ਨਹੀਂ ਸਗੋ ਇਸ ਆਜਾਦੀ ਨੂੰ ਬਰਕਰਾਰ ਰੱਖਣ ਅਤੇ ਦੇਸ਼ ਨੂੰ ਦੁਨੀਆ ਦਾ ਸਿਰਮੌਰ ਬਨਾਉਣ ਲਈ ਜੀਣ ਦਾ ਵਕਤ ਹੈ। ਉਨ੍ਹਾਂ ਨੇ ਕਿਹਾ ਕਿ ਇਸ ਆਯੋਜਨ ਨਾਲ ਜੁੜਨਾ, ਇਸ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਹਰਿਆਣਾ ਸਰਕਾਰ ਦੇ ਇਕ ਬੁਲਾਰੇ ਨੇ ਦਸਿਆ ਕਿ ਆਜਾਦੀ ਦਾ ਅਮ੍ਰਤ ਮਹਾਉਤਸਵ ਦੇ ਤਹਿਤ ਸੂਬੇ ਵਿਚ ਸੁਤੰਤਰਤਾ ਸੰਗ੍ਰਾਮ ਦੇ ਇਤਹਾਸ ’ਤੇ ਹਰ ਜਿਲ੍ਹੇ ਵਿਚ ਮੋਬਾਇਲ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ ਹੈ। ਪਹਿਲੇ ਸੁਤੰਤਰਤਾ ਸੰਗ੍ਰਾਮ ਦੇ ਸ਼ਹੀਦਾਂ ਦੀ ਯਾਦ ਵਿਚ ਅੰਬਾਲਾ ਕੈਂਟ ਵਿਚ ਸ਼ਹੀਦੀ ਸਮਾਰਕ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਮਹੇਂਦਰਗੜ੍ਹ ਦੇ ਨਸੀਬਪੁਰ ਵਿਚ ਮਹਾਨ ਸਪੂਤ ਰਾਓ ਤੁਲਾਰਾਮ ਦੀ ਯਾਦ ਵਿਚ ਸਮਾਰਕ ਬਨਾਉਣ ਦਾ ਫੈਸਲਾ ਕੀਤਾ ਗਿਆ ਹੈ। 1857 ਦਾ ਸੰਗ੍ਰਾਮ - ਵੀਰ ਸ਼ਹੀਦਾਂ ਅਤੇ ਦਾਸਤਾਨ-ਏ-ਰੋਹਨਾਤ ਨਾਟਕ ਦਾ ਮੰਚਨ ਹਰ ਜਿਲ੍ਹੇ ਵਿਚ ਕੀਤਾ ਜਾ ਰਿਹਾ ਹੈ। ਜਨ-ਭਾਗੀਦਾਰੀ ਯਕੀਨੀ ਕਰਨ ਲਈ ਹਰ ਘਰ-ਹਰ ਪਰਿਵਾਰ ਤਕ ਦਸਤਮ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ 15 ਅਗਸਤ, 2022 ਨੂੰ ਦੇਸ਼ ਦੀ ਆਜਾਦੀ ਦੇ 75 ਸਾਲ ਪੂਰੇ ਹੋਣ ਜਾ ਰਹੇ ਹਨ। ਇਸੀ ਗਲ ਨੂੰ ਧਿਆਨ ਵਿਚ ਰੱਖਦੇ ਹੋਏ 12 ਮਾਰਚ, 2021 ਤੋਂ ਆਜਾਦੀ ਦਾ ਅਮ੍ਰਿਤ ਮਹਾਉਤਸਵ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਆਜਾਦੀ ਦਾ ਅਮ੍ਰਤ ਮਹਾਉਤਸਵ 15 ਅਗਸਤ, 2023 ਤਕ ਮਨਾਇਆ ਜਾਵੇਗਾ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement