ਪੰਜਾਬ ਦੇ ਰਾਜਪਾਲ ਨੂੰ ਮਿਲੇ ਨਵਜੋਤ ਸਿੱਧੂ, ਕਿਹਾ- ਲੋੜ ਪਈ ਤਾਂ ਪੰਜਾਬ ਦੇ ਹੱਕਾਂ ਲਈ ਦਿੱਲੀ ਵੀ ਜਾਵਾਂਗੇ
Published : Apr 21, 2022, 1:16 pm IST
Updated : Apr 21, 2022, 1:16 pm IST
SHARE ARTICLE
Navjot Sidhu meets Governor of Punjab
Navjot Sidhu meets Governor of Punjab

ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ‘ਰਬੜ ਸਟੈਂਪ ਮੁੱਖ ਮੰਤਰੀ’ ਬਣ ਕੇ ਰਹਿ ਗਏ ਹਨ, ਜਿਸ ਨੂੰ ਚਾਬੀ ਦੇ ਕੇ ਛੱਡ ਦਿੱਤਾ ਜਾਂਦਾ ਹੈ।



ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨਵਜੋਤ ਸਿੱਧੂ ਨੇ ਰਾਜਪਾਲ ਨੂੰ ਪੰਜਾਬ ਨਾਲ ਸਬੰਧਤ ਮਸਲਿਆਂ ਸਬੰਧੀ ਮੰਗ ਪੱਤਰ ਸੌਂਪਿਆ। ਉਹਨਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਹੱਕਾਂ ਲਈ ਉਹ ਦਿੱਲੀ ਵੀ ਜਾਣਗੇ। ਇਸ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ‘ਰਬੜ ਸਟੈਂਪ ਮੁੱਖ ਮੰਤਰੀ’ ਬਣ ਕੇ ਰਹਿ ਗਏ ਹਨ, ਜਿਸ ਨੂੰ ਚਾਬੀ ਦੇ ਕੇ ਛੱਡ ਦਿੱਤਾ ਜਾਂਦਾ ਹੈ।  ਸਿੱਧੂ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੀਐਮ ਮਾਨ 'ਤੇ ਵਿਅੰਗ ਕੱਸਦਿਆਂ ਕਿਹਾ ਕਿ ਅੰਗਰੇਜ਼ਾਂ ਦੇ ਪੰਜਾਬ ਆਉਣ ਦੀ ਗੱਲ ਛੱਡੋ, ਜੇਕਰ ਇਹੀ ਸਥਿਤੀ ਰਹੀ ਤਾਂ 3 ਕਰੋੜ ਪੰਜਾਬੀ ਵੀ ਪੰਜਾਬ ਛੱਡ ਕੇ ਭੱਜ ਜਾਣਗੇ।

Photo
Photo

ਨਵਜੋਤ ਸਿੱਧੂ ਨੇ ਅਲਕਾ ਲਾਂਬਾ ਅਤੇ ਕੁਮਾਵ ਵਿਸ਼ਵਾਸ ਖ਼ਿਲਾਫ਼ ਦਰਜ ਕੇਸ ਦਾ ਵੀ ਵਿਰੋਧ ਕੀਤਾ। ਉਹਨਾਂ ਕਿਹਾ ਕਿ ਜਿਸ ਦਿਨ ਉਹ ਪੇਸ਼ ਹੋਣ ਲਈ ਥਾਣੇ ਜਾਣਗੇ, ਉਹ ਵੀ ਉਹਨਾਂ ਦੇ ਨਾਲ ਹੋਣਗੇ। ਬਿਜਲੀ ਸੰਕਟ ਬਾਰੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਅੱਜ 8000 ਮੈਗਾਵਾਟ ਦੀ ਮੰਗ ਹੈ ਪਰ ਥਰਮਲ ਪਲਾਂਟ ਬੰਦ ਹੋ ਰਹੇ ਹਨ। ਉਹਨਾਂ ਕਿਹਾ ਕਿ ਪਿੰਡਾਂ ਨੂੰ ਸਿਰਫ਼ 2 ਘੰਟੇ ਬਿਜਲੀ ਮਿਲ ਰਹੀ ਹੈ। ਜਦੋਂ 15,000 ਮੈਗਾਵਾਟ ਬਿਜਲੀ ਦੀ ਲੋੜ ਪਵੇਗੀ ਤਾਂ ਸਰਕਾਰ ਵੱਲੋਂ ਇਸ ਨੂੰ ਕਿਵੇਂ ਪੂਰਾ ਕੀਤਾ ਜਾਵੇਗਾ? ਇਸ ਦੇ ਨਾਲ ਹੀ ਉਹਨਾਂ ਨੇ ਕਿਸਾਨਾਂ ਲਈ 500 ਰੁਪਏ ਬੋਨਸ ਦੀ ਮੰਗ ਕਰਦਿਆਂ ਕਿਹਾ ਕਿ ਯੂਕਰੇਨ-ਰੂਸ ਜੰਗ ਕਾਰਨ ਕਣਕ ਦੀ ਕਮੀ ਹੈ। ਇਸ ਨਾਲ ਕੀਮਤਾਂ ਵਧ ਗਈਆਂ ਹਨ। ਜੇ ਕੇਂਦਰ ਸਰਕਾਰ ਨੂੰ ਫਾਇਦਾ ਹੋ ਰਿਹਾ ਹੈ ਤਾਂ ਇਸ ਦਾ ਲਾਭ ਕਿਸਾਨਾਂ ਨੂੰ ਵੀ ਮਿਲਣਾ ਚਾਹੀਦਾ ਹੈ।

Photo
Photo

ਉਹਨਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਨਹੀਂ ਕੀਤੀ ਜਾ ਰਹੀ। ਇੱਥੇ ਸ਼ਰੇਆਮ ਗੋਲੀਆਂ ਚੱਲ ਰਹੀਆਂ ਹਨ। 40 ਲੋਕਾਂ ਦੀ ਮੌਤ ਹੋ ਗਈ ਅਤੇ ਮੁੱਖ ਮੰਤਰੀ ਹਿਮਾਚਲ ਦੀਆਂ ਠੰਡੀਆਂ ਵਾਦੀਆਂ ਵਿਚ ਘੁੰਮ ਰਹੇ ਸਨ। ਪੰਜਾਬ ਦੀ ਚਿੰਤਾ ਛੱਡ ਕੇ ਗੁਜਰਾਤ ਜਾ ਰਹੇ ਹਨ। ਪੰਜਾਬ ਦੇ ਪੈਸੇ 'ਤੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬੀਆਂ ਦੇ ਖੂਨ ਪਸੀਨੇ ਨਾਲ ਗੁਜਰਾਤ-ਹਿਮਾਚਲ ਵਿਚ ਇਸ਼ਤਿਹਾਰ ਕਿਉਂ ਦਿੱਤੇ ਜਾ ਰਹੇ ਹਨ?
ਸਿੱਧੂ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਸਿਆਸੀਕਰਨ ਹੋ ਗਿਆ ਹੈ। ਇੱਥੇ ਲੋਕ ਮਰ ਰਹੇ ਹਨ। ਗੋਲੀਆਂ ਚੱਲ ਰਹੀਆਂ ਹਨ ਅਤੇ ਫਿਰੌਤੀ ਮੰਗੀ ਜਾ ਰਹੀ ਹੈ।

Navjot Sidhu Navjot Sidhu

ਇੱਥੇ ਕਾਰਵਾਈ ਛੱਡ ਕੇ ਪੰਜਾਬ ਪੁਲਿਸ ਕੇਜਰੀਵਾਲ ਖਿਲਾਫ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਖਿਲਾਫ ਪਰਚੇ ਦਰਜ ਕਰ ਰਹੀ ਹੈ। ਉਹਨਾਂ ਕਿਹਾ ਕਿ ‘ਬਦਲਾਅ’ ਦੀ ਥਾਂ ਬਦਲੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਐਸਵਾਈਐਲ ਮੁੱਦੇ ’ਤੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਸੁਸ਼ੀਲ ਗੁਪਤਾ ਕੋਲ ਐਸਵਾਈਐਲ ਬਾਰੇ ਬੋਲਣ ਦੀ ਤਾਕਤ ਨਹੀਂ ਹੈ। ਅਸਲ ਵਿਚ ਗੁਪਤਾ ਵਿਚ ਕੇਜਰੀਵਾਲ ਹੀ ਬੋਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਹਿੰਮਤ ਹੈ ਤਾਂ ਪਾਣੀ ਛੱਡ ਕੇ ਦੇਖੋ, ਸਿੱਧੂ ਸਭ ਤੋਂ ਅੱਗੇ ਹੋਵੇਗਾ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਪਣਾ ਸਟੈਂਡ ਸਪੱਸ਼ਟ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement