ਵਿਜੀਲੈਂਸ ਬਿਊਰੋ ਵਲੋਂ ASI ਤੇ ਹੋਮਗਾਰਡ 10,000 ਰੁਪਏ ਰਿਸ਼ਵਤ ਲੈਂਦੇ ਕਾਬੂ
Published : Apr 21, 2023, 6:44 pm IST
Updated : Apr 21, 2023, 6:44 pm IST
SHARE ARTICLE
Vigilance Bureau nabs ASI for taking bribe Rs 10,000
Vigilance Bureau nabs ASI for taking bribe Rs 10,000

ਪੁਲਿਸ ਮੁਲਾਜ਼ਮਾਂ ਨੂੰ ਰਣਧੀਰ ਸਿੰਘ ਵਾਸੀ ਚੀਕਾ, ਹਰਿਆਣਾ ਦੀ ਸ਼ਿਕਾਇਤ 'ਤੇ ਕੀਤਾ ਗਿਆ ਗ੍ਰਿਫ਼ਤਾਰ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਰਾਮਨਗਰ, ਥਾਣਾ ਸਦਰ ਪਟਿਆਲਾ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪਲਵਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਦੇ ਵਲੰਟੀਅਰ ਸੱਤਿਆਭਾਨ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਪੁੰਛ 'ਚ ਫ਼ੌਜ ਦੇ ਟਰੱਕ 'ਤੇ ਹੋਏ ਅੱਤਵਾਦੀ ਹਮਲੇ 'ਚ 7 ਅੱਤਵਾਦੀ ਸ਼ਾਮਲ : ਰਿਪੋਰਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਰਣਧੀਰ ਸਿੰਘ ਵਾਸੀ ਚੀਕਾ, ਹਰਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਤਿੰਨ ਟਰੱਕਾਂ ਨੂੰ ਬੇਰੋਕ-ਟੋਕ ਪੰਜਾਬ ਵਿੱਚ ਦਾਖਲ ਹੋਣ ਦੇਣ ਲਈ ਹਰੇਕ ਮਹੀਨੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ’ਚ ਪੰਜਾਬੀ ਫੌਜੀਆਂ ਦੀ ਕੁਰਬਾਨੀ 'ਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਗਟਾਇਆ ਦੁੱਖ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਪੁਲਿਸ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement