ਰਾਜਾਸਾਂਸੀ ਵਿਚ 22 ਮਈ ਨੂੰ ਦੋਬਾਰਾ ਪੈਣਗੀਆਂ ਵੋਟਾਂ
Published : May 21, 2019, 9:58 am IST
Updated : May 21, 2019, 9:58 am IST
SHARE ARTICLE
Polls will be Held on May 22 in Rajasansi
Polls will be Held on May 22 in Rajasansi

ਰਿਪੋਰਟਾਂ ਜਾਂਚਣ ਤੋਂ ਬਾਅਦ ਜਾਰੀ ਕੀਤੇ ਗਏ ਆਦੇਸ਼

ਅੰਮ੍ਰਿਤਸਰ- 19 ਮਈ ਨੂੰ ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਸਬੰਧੀ ਪ੍ਰਾਪਤ ਰਿਪੋਰਟਾਂ ਨੂੰ ਜਾਂਚਣ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪੋਲਿੰਗ ਸਟੇਸ਼ਨ ਨੰ. 123 ਉਤੇ ਦੁਬਾਰਾ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਫ਼ਸਰ  ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ 22 ਮਈ 2019 ਨੂੰ ਇਸ ਪੋਲਿੰਗ ਬੂਥ 'ਤੇ ਚੋਣਾਂ ਹੋਣਗੀਆਂ।

Polls will be Held on May 22 in RajasansiPolls will be Held on May 22 in Rajasansi

ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨ ਤੇ ਦੋਬਾਰਾ ਤੋਂ ਵੋਟਾਂ ਪਵਾਉਣ ਦਾ ਪੂਰਾ ਇੰਤਜ਼ਾਮ ਕਰ ਲਿਆ ਗਿਆ ਹੈ, ਪਹਿਲੇ ਦੀ ਤਰ੍ਹਾਂ ਵੋਟਾਂ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਡਾ. ਰਾਜੂ ਨੇ ਦੱਸਿਆ ਕਿ ਇਸ ਪੋਲਿੰਗ ਸਟੇਸ਼ਨ ਦੇ ਰਿਟਰਨਿੰਗ ਅਫ਼ਸਰ ਅਤੇ ਓਬਜ਼ਰਵਰਾਂ ਨੂੰ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਨਾਲ ਹੀ ਰਾਜਨੀਤਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਵੀ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।

Lok Sabha ElectionLok Sabha Election

ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਲੋੜੀਂਦਾ ਸੁਰੱਖਿਆ ਸਟਾਫ, ਈਵੀਐਮ ਮਸ਼ੀਨਾਂ ਅਤੇ ਪੋਲ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਚੋਣ ਕਮਿਸ਼ਨ ਵੱਲੋਂ ਇਸ ਪੋਲਿੰਗ ਸਟੇਸ਼ਨ ਅਧੀਨ ਆਉਂਦੇ ਬਸ਼ਿੰਦਿਆਂ ਨੂੰ 22 ਮਈ ਦੀ ਪੇਡ ਛੁੱਟੀ ਕਰਨ ਦਾ ਵੀ ਐਲਾਨ ਕੀਤਾ ਹੈ ਤਾਂ ਜੋ ਉਹ ਆਪਣੇ ਵੋਟਿੰਗ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement