ਵਿਜੇ ਇੰਦਰ ਸਿੰਗਲਾ ਨੇ ਲਾਈਵ ਹੋ ਕੇ ਜਨਤਾ ਦੇ ਸਵਾਲਾਂ ਦੇ ਦਿਤੇ ਜਵਾਬ
Published : May 21, 2020, 3:24 am IST
Updated : May 21, 2020, 3:24 am IST
SHARE ARTICLE
File Photo
File Photo

ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ

ਚੰਡੀਗੜ : ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਹੋਰ ਹਿੱਸੇਦਾਰਾਂ ਨਾਲ ਫ਼ੇਸਬੁੱਕ ਉਤੇ ਸਿੱਧੀ ਗੱਲਬਾਤ ਕੀਤੀ ਜਿੱਥੇ ਉਨ੍ਹਾਂ ਨੂੰ  ਇਸ ਦਾ ਭਰਵਾਂ ਹੁੰਗਾਰਾ ਮਿਲਿਆ ਉੱਥੇ ਬਹੁਤ ਸਾਰੇ ਪ੍ਰਸ਼ਨ ਸਾਹਮਣੇ ਆਏ। ਗੱਲਬਾਤ ਦੌਰਾਨ ਸ੍ਰੀ ਸਿੰਗਲਾ ਨੇ ਲੋਕਾਂ ਦੁਆਰਾ ਕੀਤੀਆਂ ਸਾਰੀਆਂ ਟਿੱਪਣੀਆਂ, ਪੁੱਛੇ ਗਏ ਪ੍ਰਸ਼ਨਾਂ ਦੇ ਉੱਤਰ ਦੇਣ ਦੀ ਕੋਸ਼ਿਸ਼ ਕੀਤੀ।

Corona VirusFile Photo

ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ -19 ਮਹਾਂਮਾਰੀ ਫੈਲਣ ਕਾਰਨ ਵਿਦਿਆਰਥੀਆਂ ਦੇ ਹੋਏ ਨੁਕਸਾਨ ਨਾਲ ਸਿੱਝਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਬਾਰੇ ਵੀ ਜਾਣੂ ਕਰਵਾਇਆ। ਸਿਖਿਆ ਮੰਤਰੀ ਨੇ ਕਿਹਾ ਕਿ ਆਨਲਾਈਨ ਕਲਾਸਾਂ ਦੀ ਪ੍ਰਕਿਰਤੀ ਦਾ ਨਿਰੀਖਣ ਕਰ ਕੇ ਅਤੇ ਜਲਦੀ ਹੀ ਇਨ੍ਹਾਂ ਜਮਾਤਾਂ ਦੇ ਮਾਪਦੰਡਾਂ ਨੂੰ ਕਾਇਮ ਰੱਖਣ ਲਈ ਇਸ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਜਾਏਗੀ।

DD PunjabiDD Punjabi

ਉਨ੍ਹਾਂ ਅੱਗੇ ਕਿਹਾ ਕਿ ਸਕੂਲ ਸਿਰਫ ਉਸ ਤਾਰੀਖ ਤੋਂ ਹੀ ਟਿਊਸ਼ਨ ਫੀਸ ਲੈ ਸਕਦੇ ਹਨ ਜਦੋਂ ਤੋਂ ਉਨ੍ਹਾਂ ਨੇ ਕਲਾਸਾਂ ਦੀ ਸ਼ੁਰੂਆਤ ਕੀਤੀ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇੰਟਰਨੈੱਟ ਨਾਲ ਸਬੰਧਤ ਸਮੱਸਿਆਵਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਤੀਜੀ ਤੋਂ ਨੌਵੀਂ ਅਤੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਟੀ ਵੀ, ਡੀ ਡੀ ਪੰਜਾਬੀ ਉੱਤੇ ਪਾਠਕ੍ਰਮ ਦਾ ਪ੍ਰਸਾਰਣ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

Vijay Inder SinglaVijay Inder Singla

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਸਕੂਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਜਿਹੜੇ ਵਾਰ ਵਾਰ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨਗੇ। ਉਨ੍ਹਾਂ ਕਿਹਾ ਕਿ ਡੀ.ਈ.ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਜਿੱਥੇ ਸਰਕਾਰੀ ਹਦਾਇਤਾਂ ਦੀ ਉਲੰਘਣਾ ਦੇ ਬਾਰੇ ਲੋਕਾਂ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ, ਉਹ ਆਪਣੇ ਆਪਣੇ ਖੇਤਰਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਅਤੇ ਆਪਣੇ ਵੇਰਵੇ ਨੋਡਲ ਅਫਸਰਾਂ ਨਾਲ ਸਾਂਝੇ ਕਰਨ।

StudentsStudents

ਇਸ ਦੌਰਾਨ ਉਨ੍ਹਾਂ ਨੇ ਆਪਣੀ ਈ ਮੇਲ vijayindersingla0gmail.com ਵੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਹੋਰ ਲੋਕਾਂ ਨੂੰ ਸਕੂਲ ਸਿੱਖਿਆ ਨਾਲ ਸਬੰਧਿਤ ਉਹ ਸ਼ਿਕਾਇਤਾਂ ਇਸ 'ਤੇ ਭੇਜਣ ਲਈ ਕਿਹਾ ਜੋ ਨੋਡਲ ਅਫਸਰਾਂ ਵੱਲੋਂ ਨਾ ਹੱਲ ਕੀਤੀਆਂ ਜਾਣ। ਉਨ੍ਹਾਂ ਭਰੋਸਾ ਦਵਾਇਆ ਕਿ ਮਾਪਿਆਂ ਵੱਲੋਂ ਪ੍ਰਾਪਤ ਹਰ ਸ਼ਿਕਾਇਤ ਨੂੰ ਹੱਲ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement