ਅਵਾਰਾ ਗਾਂ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
Published : May 21, 2020, 8:18 am IST
Updated : May 21, 2020, 8:18 am IST
SHARE ARTICLE
File Photo
File Photo

ਹਾਦਸੇ 'ਚ ਗਾਂ ਵੀ ਮਰੀ

ਬਠਿੰਡਾ, 20 ਮਈ (ਸੁਖਜਿੰਦਰ ਮਾਨ): ਅੱਜ ਸਵੇਰੇ ਸਥਾਨਕ ਬਾਦਲ ਰੋਡ ਉਤੇ ਵਰਧਮਾਨ ਪੁਲਿਸ ਚੌਂਕੀ ਦੇ ਸਾਹਮਣੇ ਹੋਏ ਇਕ ਦਰਦਨਾਮ ਹਾਦਸੇ ਵਿਚ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਗਾਂ ਵੀ ਮੌਕੇ 'ਤੇ ਹੀ ਮਰ ਗਈ ਤੇ ਮ੍ਰਿਤਕ ਨੌਜਵਾਨ ਦੇ ਪੇਟ 'ਚ ਗਾਂ ਦਾ ਸਿੰਗ ਆਰਪਾਰ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੋਨਾ ਲਾਲ ਪੁੱਤਰ ਧਰਮ ਨਾਥ ਵਾਸੀ ਪ੍ਰਤਾਪ ਢਿੱਲੋਂ ਬਸਤੀ ਵਜੋਂ ਹੋਈ ਹੈ।  ਸੂਚਨਾ ਮੁਤਾਬਕ ਮ੍ਰਿਤਕ ਘਟਨਾ ਸਮੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਡੱਬਵਾਲੀ ਰੋਡ 'ਤੇ ਸਥਿਤ ਇਕ ਟ੍ਰਾਂਸਫ਼ਾਰਮਰ ਫ਼ੈਕਟਰੀ ਵਿਚ ਡਿਊਟੀ 'ਤੇ ਜਾ ਰਿਹਾ ਸੀ। ਘਟਨਾ ਤੋਂ ਬਾਅਦ ਸਹਾਰਾ ਜਨ ਸੇਵਾ ਦੀ ਟੀਮ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਮਾਮਲੇ ਵਿਚ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਨੂੰ ਸੋਂਪ ਦਿਤੀ ਹੈ। ਉਧਰ ਇਕ ਹੋਰ ਹਾਦਸੇ ਵਿਚ ਗੋਨਿਆਣਾ ਰੋਡ 'ਤੇ ਬਣੇ ਭਾਈ ਘਨੱਈਆਂ ਚੌਂਕ ਨਾਲ ਟਕਰਾਉਣ ਕਾਰਨ ਇਕ ਕਾਰ ਚਾਲਕ ਦੀ ਜ਼ਖ਼ਮੀ ਹੋਣ ਦੀ ਖ਼ਬਰ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement