ਫਤਿਹਗੜ੍ਹ ਸਾਹਿਬ 'ਚ CRPF ਦੇ ਹੈੱਡ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ, ਜਾਂਚ ਜਾਰੀ 
Published : May 21, 2021, 6:26 pm IST
Updated : May 21, 2021, 6:26 pm IST
SHARE ARTICLE
CRPF Head Constable Tejwant Singh Committed Suicide in Fatehgarh Sahib
CRPF Head Constable Tejwant Singh Committed Suicide in Fatehgarh Sahib

ਤੇਜਵੰਤ ਸਿੰਘ 10 ਮਈ ਨੂੰ ਹੀ ਡਿਊਟੀ ’ਤੇ ਪਰਤਿਆ ਸੀ। ਉਹ ਬਟਾਲੀਅਨ ਦੇ ਸਟੋਰ ਵਿਚ ਬਣੇ ਕੋਵਿਡ ਸੈਂਟਰ ਵਿਚ ਇਕਾਂਤਵਾਸ ਸੀ।

ਫਤਹਿਗੜ੍ਹ ਸਾਹਿਬ -ਸੀਆਰਪੀਐਫ ਦੇ ਇਕ ਹੈੱਡ ਕਾਂਸਟੇਬਲ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿੱਚ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਤੇਜਵੰਤ ਸਿੰਘ (42) ਹਿਮਾਚਲ ਪ੍ਰਦੇਸ਼ ਦੀ ਮੰਡੀ ਦਾ ਰਹਿਣ ਵਾਲਾ ਵਜੋਂ ਹੋਈ ਹੈ। ਤੇਜਵੰਤ ਸਿੰਘ ਨੇ ਸਵੇਰੇ ਸਾਢੇ ਤਿੰਨ ਵਜੇ ਸਰਵਿਸ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਸਿਰਫ਼ ਫਤਿਹਗੜ੍ਹ ਸਾਹਿਬ ਦੇ ਕਾਰਜਕਾਰੀ ਐਸਐਚਓ ਕੇਵਲ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਅਜੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

SuicideSuicide

ਐਸਐਚਓ ਕੇਵਲ ਸਿੰਘ ਨੇ ਦੱਸਿਆ ਕਿ ਤੇਜਵੰਤ ਸਿੰਘ 10 ਮਈ ਨੂੰ ਹੀ ਡਿਊਟੀ ’ਤੇ ਪਰਤਿਆ ਸੀ। ਉਹ ਬਟਾਲੀਅਨ ਦੇ ਸਟੋਰ ਵਿਚ ਬਣੇ ਕੋਵਿਡ ਸੈਂਟਰ ਵਿਚ ਇਕਾਂਤਵਾਸ ਸੀ। ਕਮਾਂਡੈਂਟ ਹਰਮਿੰਦਰ ਸਿੰਘ ਨੂੰ ਬਟਾਲੀਅਨ ਦੇ ਸਾਥੀਆਂ ਵੱਲੋਂ ਤੇਜਵੰਤ ਸਿੰਘ ਨੇ ਖੁਦਕੁਸ਼ੀ ਕਰਨ ਦੀ ਖਬਰ ਦਿੱਤੀ ਸੀ। ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਕੇਵਲ ਸਿੰਘ ਨੇ ਦੱਸਿਆ ਕਿ ਫਿਲਹਾਲ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ ਅਤੇ ਨਾ ਹੀ ਅਜੇ ਤੱਕ ਖੁਦਕੁਸ਼ੀ ਕਰਨ ਦਾ ਕੋਈ ਕਾਰਨ ਸਾਹਮਣੇ ਆਇਆ ਹੈ। ਪਰ ਪੁਲਿਸ ਤੇਜਵੰਤ ਸਿੰਘ ਦੇ ਮੋਬਾਈਲ ਕਾਲ ਵੇਰਵਿਆਂ ਦੀ ਜਾਂਚ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਅਤੇ ਬਟਾਲੀਅਨ ਦੇ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਕੇਸ ਦਰਜ ਕਰ ਲਿਆ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement