ਮੋਗਾ ਦੇ ਪਿੰਡ ਲੰਗੇਆਣਾ ਵਿਚ ਲੜਾਕੂ ਜਹਾਜ਼ ਮਿਗ-21 ਹਾਦਸਾਗ੍ਰਸਤ
Published : May 21, 2021, 9:57 am IST
Updated : May 21, 2021, 9:59 am IST
SHARE ARTICLE
MiG-21 aircraft of IAF crashes in Punjab's Moga
MiG-21 aircraft of IAF crashes in Punjab's Moga

ਬਾਘਾ ਪੁਰਾਣਾ ਦੇ ਨਾਲ ਲੱਗਦੇ ਪਿੰਡ ਲੰਗੇਆਣਾ ਵਿਖੇ ਬੀਤੀ ਰਾਤ ਕਰੀਬ 11 ਵਜੇ ਭਾਰਤੀ ਹਵਾਈ ਫੌਜ ਦਾ ਜਹਾਜ਼ ਮਿੱਗ 21 ਹਾਦਸਾਗ੍ਰਸਤ ਹੋ ਗਿਆ।

ਮੋਗਾ (ਦਲੀਪ ਕੁਮਾਰ): ਬਾਘਾ ਪੁਰਾਣਾ ਦੇ ਨਾਲ ਲੱਗਦੇ ਪਿੰਡ ਲੰਗੇਆਣਾ ਵਿਖੇ ਬੀਤੀ ਰਾਤ ਕਰੀਬ 11 ਵਜੇ ਭਾਰਤੀ ਹਵਾਈ ਫੌਜ ਦਾ ਜਹਾਜ਼ ਮਿੱਗ 21 ਹਾਦਸਾਗ੍ਰਸਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਾਈਲਟ ਅਭੀਨਵ ਚੌਧਰੀ ਨੇ ਸਿਖਲਾਈ ਤਹਿਤ ਰਾਜਸਥਾਨ ਦੇ ਸੂਰਤਗੜ੍ਹ ਤੋਂ ਮਿੱਗ 21 ਤੋਂ ਉਡਾਣ ਭਰੀ ਸੀ।

MiG-21 aircraft of IAF crashes in Punjab's MogaMiG-21 aircraft of IAF crashes in Punjab's Moga

ਜਿਸ ਤੋਂ ਬਾਅਦ ਮੋਗਾ ਜ਼ਿਲ੍ਹੇ ਦੇ ਪਿੰਡ ਲੰਗੇਆਣਾ ਨੇੜੇ ਇਹ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਜਹਾਜ਼ ਦਾ ਪਾਈਲਟ ਜਹਾਜ਼ ਤੋਂ ਕਾਫੀ ਦੂਰ ਜਾ ਡਿੱਗਿਆ, ਇਸ ਦੌਰਾਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਾਲਾਂਕਿ ਅਧਿਕਾਰੀਆਂ ਵੱਲੋਂ ਉਹਨਾਂ ਦੀ ਸਥਿਤੀ ਸਬੰਧੀ  ਕੋਈ ਪੁਸ਼ਟੀ ਨਹੀਂ ਕੀਤੀ ਗਈ।

MiG-21 aircraft of IAF crashes in Punjab's MogaMiG-21 aircraft of IAF crashes in Punjab's Moga

ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਜਹਾਜ਼ ਨੂੰ ਬਹੁਤ ਭਿਆਨਕ ਅੱਗ ਲੱਗੀ ਹੋਈ ਸੀ ਅਤੇ ਦੂਰ-ਦੂਰ ਤੱਕ ਜਹਾਜ਼ ਦੇ ਪਰਖੱਚੇ ਉੱਡ ਰਹੇ ਸਨ। ਉੱਥੇ ਮੌਜੂਦ ਲੋਕਾਂ ਨੇ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਅਤੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement