ਲੁਧਿਆਣਾ 'ਚ ਇਨਸਾਨੀਅਤ ਸ਼ਰਮਸਾਰ, ਦਿਮਾਗ਼ੀ ਤੌਰ 'ਤੇ ਬਿਮਾਰ ਲੜਕੀ ਨਾਲ ਕੀਤਾ ਜਬਰ ਜਨਾਹ
Published : May 21, 2022, 3:16 pm IST
Updated : May 21, 2022, 3:16 pm IST
SHARE ARTICLE
photo
photo

ਪੁਲਿਸ ਨੇ ਆਰੋਪੀ ਕੀਤਾ ਗ੍ਰਿਫਤਾਰ

 

ਲੁਧਿਆਣਾ :  ਲੁਧਿਆਣਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਹਵਸ 'ਚ ਅੰਨ੍ਹੇ ਹੋਏ ਨੌਜਵਾਨ ਨੇ ਮਾਨਸਿਕ ਰੂਪ ਵਿੱਚ ਬਿਮਾਰ ਲੜਕੀ ਨਾਲ ਜਬਰ ਜਨਾਹ ਕੀਤਾ। ਜਾਣਕਾਰੀ ਦਿੰਦਿਆਂ ਪੀੜਤ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਧੀ ਮਾਨਸਿਕ ਤੌਰ 'ਤੇ ਬੀਮਾਰ ਹੈ। ਪੂਰਾ ਪਰਿਵਾਰ ਉਸ ਦਾ ਧਿਆਨ ਰੱਖ ਰਿਹਾ ਹੈ। ਕੁਝ ਦਿਨਾਂ ਬਾਅਦ ਉਸ ਦੀ ਛੋਟੀ ਬੇਟੀ ਦਾ ਵਿਆਹ ਹੋਣਾ ਸੀ। ਘਰ ਵਿੱਚ ਕਈ ਰਿਸ਼ਤੇਦਾਰ ਆਏ ਹੋਏ ਸਨ।

RapeRape

 

ਇਸੇ ਦੌਰਾਨ ਗੁਆਂਢ 'ਚ ਰਹਿਣ ਵਾਲਾ ਨੌਜਵਾਨ ਅਜੇ ਕੁਮਾਰ ਸਾਹਨੀ ਉਸ ਦੀ ਦਿਮਾਗੀ ਤੌਰ 'ਤੇ ਪਰੇਸ਼ਾਨ ਧੀ ਨੂੰ ਘਰ ਦੇ ਪਿੱਛੇ ਸੁੰਨਸਾਨ ਥਾਂ 'ਤੇ ਲੈ ਗਿਆ। ਉਧਰੋਂ ਪੂਰਾ ਪਰਿਵਾਰ ਲੜਕੀ ਨੂੰ ਲੱਭਣ ਲੱਗ ਪਿਆ। ਕੁਝ ਸਮੇਂ ਬਾਅਦ ਜਦ ਪਰਿਵਾਰਕ ਮੈਂਬਰ ਘਰ ਦੇ ਪਿੱਛੇ ਪਹੁੰਚੇ ਤਾਂ ਉਨ੍ਹਾਂ ਦੇ ਪੈਰਾਂ ਥੱਲੋਂ ਜ਼ਮੀਨ ਨਿਕਲ ਗਈ। ਅਜੇ ਕੁਮਾਰ ਸਾਹਨੀ ਦਿਮਾਗੀ ਬਿਮਾਰ ਲੜਕੀ ਨਾਲ ਜਬਰ ਜਨਾਹ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਨੂੰ ਆਪਣੇ ਵੱਲ ਆਉਂਦਿਆਂ ਦੇਖ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। 

 

Rape CaseRape Case

ਇਸ ਮਾਮਲੇ 'ਚ ਥਾਣਾ ਕੂੰਮਕਲਾਂ ਦੀ ਪੁਲਿਸ ਨੇ ਪੀੜਤਾ ਦੀ ਮਾਂ ਦੇ ਬਿਆਨ ਉੱਪਰ ਗੁਆਂਢ ਵਿਚ ਰਹਿਣ ਵਾਲੇ ਅਜੇ ਕੁਮਾਰ ਸਾਹਨੀ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨਿਚਰਵਾਰ ਦੁਪਹਿਰ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Rape CaseRape Case

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement