ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਨੌਜਵਾਨ ਨੂੰ ਬੰਧਕ ਬਣਾ ਲੁੱਟੇ 12 ਲੱਖ ਦੇ ਗਹਿਣੇ
Published : May 21, 2022, 2:51 pm IST
Updated : May 21, 2022, 2:51 pm IST
SHARE ARTICLE
photo
photo

CCTV ਵਿਚ ਕੈਦ ਹੋਈ ਘਟਨਾ

 

ਜਲੰਧਰ : ਸ਼ਹਿਰ 'ਚ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ ਛਾਉਣੀ ਦੇ ਦੀਪਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਦਿਨ ਦਿਹਾੜੇ ਲੁਟੇਰਿਆਂ ਨੇ ਘਰ 'ਚ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਪਰਾਗਪੁਰ ਪੁਲਿਸ ਚੌਂਕੀ ਦੇ ਅਧੀਨ ਪੈਂਦੀ ਨਿਊ ਡਿਫੈਂਸ ਕਾਲੋਨੀ ਵਿਚ ਨਕਾਬਪੋਸ਼ ਲੁਟੇਰਿਆਂ ਨੇ ਇਕ ਘਰ ਵਿਚ ਦਾਖ਼ਲ ਹੋ ਕੇ ਦਾਤਰ ਅਤੇ ਪਿਸਤੌਲ ਦੀ ਨੋਕ 'ਤੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। 

PHOTO
PHOTO

ਪਿਸਤੌਲ ਦੀ ਨੋਕ ਉਤੇ ਨੌਜਵਾਨ ਨੂੰ ਲੁਟੇਰਿਆਂ ਨੇ ਪਹਿਲਾਂ ਧਮਕਾਇਆ ਅਤੇ ਫਿਰ ਉਸ ਨੂੰ ਬੰਧਕ ਬਣਾ ਕੇ ਅਲਮਾਰੀ ਵਿਚ ਪਏ ਕਰੀਬ 12 ਲੱਖ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਦਿਨ-ਦਿਹਾੜੇ ਹੋਈ ਇਸ ਲੁੱਟ ਦੀ ਵਾਰਦਾਤ ਦੀ ਸੂਚਨਾ ਮਿਲਦੇ ਹੀ ਪਰਾਗਪੁਰ ਪੁਲਿਸ ਚੌਂਕੀ ਦੇ ਇੰਚਾਰਜ ਸੁਰਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚੇ।  ਜਿਸ ਤੋਂ ਬਾਅਦ ਜਲੰਧਰ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਘਰ 'ਚ ਇਕੱਲਾ ਸੀ ਅਤੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

 

 

PHOTOPHOTO

ਲੁੱਟ ਦੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਸੀ। ਫੁਟੇਜ ਵੇਖਣ 'ਤੇ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਐਕਟਿਵਾ 'ਤੇ ਆਏ ਸਨ ਅਤੇ ਉਨ੍ਹਾਂ ਨੇ ਹੈਲਮੇਟ ਅਤੇ ਮਾਸਕ ਪਾਏ ਹੋਏ ਸਨ। ਪਰਾਗਪੁਰ ਪੁਲਸ ਚੌਂਕੀ ਦੇ ਇੰਚਾਰਜ ਸੁਰਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਸ ਨੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰਦੇ ਹੋਏ ਲੁਟੇਰਿਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਵਾਰਦਾਤ ਨੂੰ ਟਰੇਸ ਕਰ ਲਿਆ ਜਾਵੇਗਾ। 


RobberyRobbery

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement