ਦੁਖਦਾਈ ਖ਼ਬਰ: ਫਿਰੋਜ਼ਪੁਰ 'ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
Published : May 21, 2022, 11:23 am IST
Updated : May 21, 2022, 11:23 am IST
SHARE ARTICLE
Tragic news from Ferozepur
Tragic news from Ferozepur

MLA ਜਗਦੀਪ ਕੰਬੋਜ ਗੋਲਡੀ ਦੁਖ ਸਾਂਝਾ ਕਰਨ ਲਈ ਪਹੁੰਚੇ ਪੀੜਤ ਪਰਿਵਾਰ ਦੇ ਘਰ

 

ਫਿਰੋਜ਼ਪੁਰ: ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਤਾਰੇ ਵਾਲਾ ਤੋਂ ਦੁਖਦਾਈ ਖ਼ਬਰ ਸਾਹਮਣੇ (Tragic news from Ferozepur) ਆਈ ਹੈ। ਜਿਥੇ ਇੱਕ ਘਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। 55 ਸਾਲਾਂ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਮਾਂ ਨੇ ਵੀ ਕੁਝ ਹੀ ਪਲਾਂ ਵਿੱਚ ਦੁਨੀਆਂ ਨੂੰ ਅਲਵਿਦਾ  (Tragic news from Ferozepur)  ਕਹਿ ਦਿੱਤਾ।

 

Tragic news from FerozepurTragic news from Ferozepur

 

ਜਿਵੇਂ ਹੀ ਪਿਓ ਤੇ ਦਾਦੀ ਦੀ ਮੌਤ ਦੀ ਖਬਰ ਘਰ ਪਹੁੰਚੀ ਤਾਂ 15 ਸਾਲਾਂ ਧੀ ਦੀ ਸਿਹਤ ਵੀ ਵਿਗੜ ਗਈ। ਪਲਾਂ ਵਿੱਚ ਹੀ ਉਸ ਦੀ ਵੀ ਮੌਤ ਹੋ ਗਈ। ਇੱਕੋ ਵੇਲੇ ਤਿੰਨ ਲੋਕਾਂ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ (Tragic news from Ferozepur)  ਫੈਲ ਗਈ। 

 

Tragic news from FerozepurTragic news from Ferozepur

 

ਜਾਣਕਾਰੀ ਮੁਤਾਬਕ ਮੰਗਤ ਸਿੰਘ ਉਰਫ਼ ਮੰਗੂ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਤਾਰੇ ਵਾਲਾ ਨੂੰ ਉਸ ਵੇਲੇ ਬਿਜਲੀ ਦਾ ਕਰੰਟ ਲੱਗ ਗਿਆ ਜਦੋਂ ਉਹ ਆਪਣੇ ਘਰ ਵਿੱਚ ਲੱਗਾ ਟੁੱਲੂ ਪੰਪ ਚਲਾ ਕੇ ਨਹਾਉਣ ਲੱਗਾ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲੈ (Tragic news from Ferozepur)  ਗਏ। ਜਾਂਚ ਤੋਂ ਬਾਅਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

 

Tragic news from FerozepurTragic news from Ferozepur

ਦੁਖਦਾਈ ਖਬਰ ਸੁਣਦੇ ਹੀ ਵਿਧਾਇਕ ਜਗਦੀਪ ਕੰਬੋਜ ਗੋਲਡੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਮੰਗਤ ਦੇ ਘਰ ਇੱਕ ਪੁੱਤਰ ਅਤੇ ਇੱਕ ਧੀ ਬਚੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement