ਲੁਧਿਆਣਾ 'ਚ ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ
Published : May 21, 2023, 9:13 am IST
Updated : May 21, 2023, 9:13 am IST
SHARE ARTICLE
photo
photo

ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਜਾਵੇਗੀ।

 

ਲੁਧਿਆਣਾ : ਦਿਵਿਆ ਕਾਲੋਨੀ, 33 ਫੁੱਟਾ ਰੋਡ, ਲੁਧਿਆਣਾ, ਪੰਜਾਬ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਆਸਪਾਸ ਦੇ ਲੋਕਾਂ ਨੇ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿਤੀ। ਜਿਸ ਤੋਂ ਬਾਅਦ ਚੌਕੀ ਮੁੰਡੀਆਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।

ਮ੍ਰਿਤਕ ਦੀ ਪਛਾਣ ਮੇਜਰ ਸਿੰਘ (40) ਵਜੋਂ ਹੋਈ ਹੈ। ਪੁਲਿਸ ਨੂੰ ਉਸ ਦੀ ਲਾਸ਼ ਨੇੜੇ ਨਸ਼ੀਲੇ ਟੀਕੇ ਵੀ ਮਿਲੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਜਾਵੇਗੀ।

ਦਿਵਿਆ ਕਲੋਨੀ ਦੇ ਵਸਨੀਕ ਰਿੰਕੂ ਨੇ ਦੱਸਿਆ ਕਿ ਇਸ ਕਲੋਨੀ ਦੀ ਹਾਲਤ ਖਸਤਾ ਹੈ। ਇੱਥੇ ਸ਼ਰੇਆਮ ਚਿੱਟਾ ਵਿਕ ਰਿਹਾ ਹੈ। ਲੋਕ ਨਸ਼ਾ ਤਸਕਰਾਂ ਵਿਰੁਧ ਆਵਾਜ਼ ਉਠਾਉਣ ਤੋਂ ਡਰਦੇ ਹਨ। ਹਰ ਰੋਜ਼ ਕੋਈ ਨਾ ਕੋਈ ਨੌਜੁਆਨ ਨਸ਼ਿਆਂ ਕਾਰਨ ਆਪਣੀ ਜਾਨ ਗੁਆ​ਰਿਹਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement