ਭਲਕੇ ਤੋਂ ਸਮੂਹਿਕ ਛੁੱਟੀ 'ਤੇ ਜਾਣਗੇ ਸੂਬੇ ਭਰ ਦੇ ਰੈਵਨਿਊ ਵਿਭਾਗ ਦੇ ਅਧਿਕਾਰੀ
Published : May 21, 2023, 3:40 pm IST
Updated : May 21, 2023, 6:03 pm IST
SHARE ARTICLE
Patwaris across the state will go on collective leave from tomorrow
Patwaris across the state will go on collective leave from tomorrow

ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕਰਨ ਦਾ ਕਰਨਗੇ ਵਿਰੋਧ

ਬਠਿੰਡਾ :  ਪੰਜਾਬ ਭਰ 'ਚ ਸਾਰੇ ਪੰਜਾਬ ਰੈਵਨਿਊ ਵਿਭਾਗ ਦੇ ਅਧਿਕਾਰੀਆਂ ਨੇ ਭਲਕੇ ਸੋਮਵਾਰ ਤੋਂ ਸਮੂਹਕ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਉਨ੍ਹਾਂ ਨੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਤੇ ਉਸ ਦੇ ਰੀਡਰ ਹਰਦੇਵ ਸਿੰਘ ਨੂੰ ਮੁਅੱਤਲ ਕਰਨ ਦੇ ਮਾਮਲੇ 'ਚ ਲਿਆ ਹੈ। ਪੰਜਾਬ ਰੈਵੀਨਿਊ ਆਫਿਰਸਰਜ਼ ਐਸੋਸੀਏਸ਼ਨ ਦੇ ਕੋ-ਪ੍ਰੈਜ਼ੀਡੈਂਟ ਸੁਖਚਰਨ ਸਿੰਘ ਚੰਨੀ ਨੇ ਦੱਸਿਆ ਕਿ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੀ ਹੜਤਾਲ ਪਹਿਲਾਂ ਜ਼ਿਲ੍ਹਾ ਪੱਧਰੀ, ਫਿਰ ਜ਼ੋਨ ਪੱਧਰੀ ਤੇ ਸੋਮਵਾਰ ਯਾਨੀ ਕੱਲ੍ਹ ਤੋਂ ਪੰਜਾਬ ਪੱਧਰ 'ਤੇ ਜਾਰੀ ਰਹੇਗੀ।

ਜ਼ਿਕਰਯੋਗ ਹੈ ਕਿ 17 ਮਈ ਨੂੰ ਦੇਰ ਸ਼ਾਮ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੀ ਤਹਿਸੀਲ ਮੌੜ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਮੁਅੱਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਸੂਬੇ ਦੇ ਪ੍ਰਮੁੱਖ ਸਕੱਤਰ ਮਾਲ ਕੇ.ਏ.ਪੀ ਸਿਨਹਾ ਵਲੋਂ ਜਾਰੀ ਮੁਅੱਤਲੀ ਦੇ ਹੁਕਮਾਂ ’ਚ ਉਨ੍ਹਾਂ ਦਾ ਹੈਡਕੁਆਰਟਰ ਬਠਿੰਡਾ ਬਣਾਇਆ ਗਿਆ ਹੈ। ਸੂਤਰਾਂ ਮੁਤਾਬਕ ਉਕਤ ਤਹਿਸੀਲਦਾਰ ਦੇ ਖ਼ਿਲਾਫ਼ ਦੋ ਵਿਅਕਤੀਆਂ ਵਲੋਂ ਸੂਬੇ ਦੇ ਮਾਲ ਮੰਤਰੀ ਨੂੰ ਰਜਿਸਟਰੀਆਂ ਕਰਨ ਸਮੇਂ ਤੰਗ ਪ੍ਰੇਸ਼ਾਨ ਕਰਨ ਅਤੇ ਕਥਿਤ ਤੌਰ ’ਤੇ ਰਿਸ਼ਵਤ ਮੰਗਣ ਦੇ ਦੋਸ਼ਾਂ ਵਾਲੀ ਸਿਕਾਇਤ ਭੇਜੀ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਸੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement