ਸੰਗਰੂਰ: ਗੁਰੂ ਘਰ ਨਤਮਸਤਕ ਹੋਣ ਗਏ ਨੌਜਵਾਨ ਸਰੋਵਰ 'ਚ ਡੁੱਬੇ, 2 ਨੌਜਵਾਨਾਂ ਦੀ ਹੋਈ ਮੌਤ

By : GAGANDEEP

Published : May 21, 2023, 6:31 pm IST
Updated : May 21, 2023, 6:35 pm IST
SHARE ARTICLE
photo
photo

ਭਲਕੇ ਕੀਤਾ ਜਾਵੇਗਾ ਨੌਜਵਾਨਾਂ ਦੀ ਸਸਕਾਰ

 

ਸੰਗਰੂਰ: ਸੰਗਰੂਰ ਸਬ ਡਵੀਜਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਫੱਗੂਵਾਲਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਗੁਰੂ ਘਰ 'ਚ ਸਰੋਵਰ ਵਿਚ ਇਸ਼ਨਾਨ ਕਰਦੇ ਸਮੇਂ 3 ਲੜਕੇ ਪਾਣੀ ਵਿਚ ਡੁੱਬ ਗਏ। ਜਿਨ੍ਹਾਂ ਚੋਂ ਦੀ ਮੌਤ ਹੋ ਗਈ, ਜਦਕਿ ਇਕ ਨੂੰ ਲੋਕਾਂ ਨੇ ਸਮੇਂ ਰਹਿੰਦੇ ਬਾਹਰ ਕੱਢ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਐਤਵਾਰ ਦੀ ਛੁੱਟੀ ਹੋਣ ਕਾਰਨ ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਮੁੱਖ ਸੜਕ ਉਪਰ ਸਥਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ 8 ਮੁੰਡੇ ਨਤਮਸਤਕ ਹੋਣ ਗਏ ਸਨ।

ਗੁਰੂ ਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਇਹ ਮੁੰਡੇ ਗੁਰੂਘਰ ਦੇ ਸਰੋਵਰ ’ਚ ਇਸ਼ਨਾਨ ਕਰਨ ਲੱਗੇ। ਇਸ ਦੌਰਾਨ ਇਨ੍ਹਾਂ ’ਚੋਂ ਤਿੰਨ ਮੁੰਡੇ ਸਰੋਵਰ ’ਚ ਡੁੱਬ ਗਏ। ਜਿਸ ਸਬੰਧੀ ਉਨ੍ਹਾਂ ਗੁਰੂਘਰ ’ਚ ਅਨਸਾਊਸਮੈਂਟ ਕੀਤੀ ਤੇ ਮੌਕੇ 'ਤੇ ਪਹੁੰਚੇ ਲੋਕਾਂ ਨੇ ਤੁਰੰਤ ਇਨ੍ਹਾਂ ਮੁੰਡਿਆਂ ਨੂੰ ਬਚਾਉਣ ਲਈ ਅਭਿਆਨ ਸ਼ੁਰੂ ਕਰ ਦਿੱਤਾ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਇੱਥੇ ਸਿਰਫ਼ ਇਕ ਮੁੰਡੇ ਨੂੰ ਹੀ ਸੁਰੱਖਿਅਤ ਬਾਹਰ ਕੱਢਿਆ ਗਿਆ ਜਦਕਿ ਦੋ ਮੁੰਡਿਆਂ ਜਸਕਰਨ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਰੇਤਗੜ੍ਹ ਤੇ ਅਕਸ਼ੇ ਪੁੱਤਰ ਮੋਹਨ ਮੋਤੀਆਂ ਦੀ ਸਰੋਵਰ ’ਚ ਡੁੱਬਣ ਕਾਰਨ ਮੌਤ ਹੋ ਗਈ।

ਲੜਕਿਆਂ ਦੇ ਡੁੱਬਣ ਦੀਆਂ ਸੀਸੀਟੀਵੀ (CCTV) ਫੁਟੇਜ ਵੀ ਸਾਹਮਣੇ ਆਈ ਹੈ। ਮ੍ਰਿਤਕਾਂ ਨੂੰ ਪਹਿਲਾਂ ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਲਿਆਂਦਾ ਗਿਆ ਅਤੇ ਬਾਅਦ ਵਿਚ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਭੇਜ ਦਿੱਤਾ ਗਿਆ। ਕੱਲ੍ਹ ਨੂੰ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਸਸਕਾਰ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement