ਪਰਲ ਗਰੁੱਪ ਧੋਖਾਖੜੀ ਮਾਮਲੇ ਦੀ ਜਾਂਚ ਸਰਕਾਰ ਨੇ ਵਿਜੀਲੈਂਸ ਨੂੰ ਸੌਂਪੀ 
Published : May 21, 2023, 2:33 pm IST
Updated : May 21, 2023, 2:33 pm IST
SHARE ARTICLE
Bhagwant Mann
Bhagwant Mann

- ਘੁਟਾਲੇ 'ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ

 

ਮੁਹਾਲੀ : ਪੰਜਾਬ ਸਰਕਾਰ ਨੇ Pearl Group ਧੋਥਾਖੜੀ ਮਾਮਲੇ 'ਚ ਵੱਡਾ ਫ਼ੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਸਰਕਾਰ ਨੇ Pearl Group ਧੋਖਾਧੜੀ ਮਾਮਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਹੁਕਮਾਂ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਫਿਰੋਜ਼ਪੁਰ ਤੇ ਮੋਹਾਲੀ 'ਚ ਘਪਲਿਆਂ ਸਬੰਧੀ ਦਰਜ ਕੀਤੀਆਂ ਐੱਫਆਈਆਰਜ਼ ਦੀ ਜਾਂਚ ਕੀਤੀ ਜਾਵੇਗੀ।

ਦੱਸ ਦਈਏ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਜ਼ੀਰਾ 'ਚ ਪਰਲ ਗਰੁੱਪ ਘਪਲੇ ਦੇ ਸਬੰਧ 'ਚ ਐੱਫ਼. ਆਈ. ਆਰ. ਨੰਬਰ 79 ਆਫ 2020 ਅਤੇ ਸਟੇਟ ਕ੍ਰਾਈਮ ਥਾਣਾ, ਐੱਸ. ਏ. ਐੱਸ. ਨਗਰ 'ਚ ਐੱਫ. ਆਈ. ਆਰ. 1 ਆਫ਼ 2023 ਦੀ ਜਾਂਚ ਨੂੰ ਵਿਜੀਲੈਂਸ ਬਿਊਰੋ ਹਵਾਲੇ ਕਰ ਦਿੱਤਾ ਗਿਆ ਹੈ। ਹੁਕਮਾਂ 'ਚ ਕਿਹਾ ਗਿਆ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਇਕ ਸੁਤੰਤਰ ਅਤੇ ਵਿਸ਼ੇਸ਼ ਏਜੰਸੀ ਹੈ, ਜਿਸ ਕੋਲ ਗੁੰਝਲਦਾਰ ਆਰਥਿਕ ਅਪਰਾਧਾਂ ਦੀ ਜਾਂਚ ਲਈ ਇਕ ਸਮਰਪਿਤ ਆਰਥਿਕ ਅਪਰਾਧ ਵਿੰਗ ਹੈ।

ਪਰਲ ਗਰੁੱਪ ਘਪਲੇ ਵਿਚ ਲੋੜੀਂਦੀ ਜਾਂਚ ਦੀ ਵਿਸ਼ੇਸ਼ ਪ੍ਰਕਿਰਤੀ ਅਤੇ ਇਸ ਦੇ ਅੰਤਰਰਾਜੀ ਪ੍ਰਭਾਵਾਂ ਨੂੰ ਧਿਆਨ 'ਚ ਰੱਖਦਿਆਂ ਇਹ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਹੈ ਤਾਂ ਜੋ ਸਮੁੱਚੇ ਪਰਲ ਗਰੁੱਪ ਘਪਲੇ ਦਾ ਪਰਦਾਫਾਸ਼ ਕਰਨ ਲਈ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਜਾਂਚ ਕੀਤੀ ਜਾ ਸਕੇ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਹੈ ਕਿ ਘੁਟਾਲੇ 'ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਮੌਜੂਦਾ ਸਬੂਤ ਰਿਕਾਰਡ 'ਤੇ ਲਿਆਂਦੇ ਜਾਣਗੇ। ਵਿਜੀਲੈਂਸ ਬਿਊਰੋ ਵੱਲੋਂ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਰਾਹੀਂ ਗਠਿਤ ਲੋਢਾ ਕਮੇਟੀ ਦੇ ਤਾਲਮੇਲ ਨਾਲ ਵੱਧ ਤੋਂ ਵੱਧ ਧੋਖੇਬਾਜ਼ ਨਿਵੇਸ਼ਕਾਂ ਦੇ ਨਿਵੇਸ਼ਾਂ ਨੂੰ ਵਾਪਸ ਕਰਨ ਲਈ ਯਤਨ ਕੀਤੇ ਜਾਣਗੇ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement