Firozpur News : ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ 'ਚ 'ਆਪ' 'ਚ ਹੋਏ ਸ਼ਾਮਲ
Published : May 21, 2024, 2:21 pm IST
Updated : May 21, 2024, 2:21 pm IST
SHARE ARTICLE
Sukhpal Singh Nannu
Sukhpal Singh Nannu

ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਵੀ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਸੀ ਪਰ 2022 ਵਿੱਚ ਉਹ ਮੁੜ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ

Firozpur News : ਭਾਜਪਾ ਨੂੰ ਫ਼ਿਰੋਜ਼ਪੁਰ ਵਿੱਚ ਵੱਡਾ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਅੱਜ ਭਾਜਪਾ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਵੀ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਸੀ ਪਰ 2022 ਵਿੱਚ ਉਹ ਮੁੜ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਨਾਲ ਹੀ, ਉਹ ਵਿਧਾਨ ਸਭਾ ਚੋਣਾਂ ਦੇ ਸਮੇਂ ਭਾਜਪਾ ਵਿੱਚ ਸਨ। ਉਹ ਦੋ ਵਾਰ ਹਲਕੇ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਹਨ।

ਦੱਸ ਦੇਈਏ ਕਿ ਨੰਨੂ ਦੀ ਫ਼ਿਰੋਜ਼ਪੁਰ ਵਿੱਚ ਚੰਗੀ ਪਕੜ ਹੈ। ਉਨ੍ਹਾਂ ਨੂੰ ਭਾਜਪਾ ਦੇ ਕੱਟੜ ਨੇਤਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਹ 2002 ਅਤੇ 2007 ਵਿੱਚ ਭਾਜਪਾ ਦੇ ਵਿਧਾਇਕ ਰਹਿ ਚੁੱਕੇ ਹਨ ਜਦਕਿ ਉਨ੍ਹਾਂ ਦੇ ਪਿਤਾ ਵੀ ਇਸ ਸੀਟ ਤੋਂ ਪੰਜ ਵਾਰ ਚੋਣ ਜਿੱਤ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਇਸ ਤਰ੍ਹਾਂ ਪਾਰਟੀ ਛੱਡਣਾ ਪਾਰਟੀ ਲਈ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਉਹ ਇਸ ਸੀਟ 'ਤੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਟਿਕਟ ਦਿੱਤੇ ਜਾਣ ਤੋਂ ਨਾਰਾਜ਼ ਸਨ। ਇਸ ਕਾਰਨ ਉਨ੍ਹਾਂ ਪਾਰਟੀ ਛੱਡ ਦਿੱਤੀ ਹੈ।

 

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement