Gurdaspur News : ਰਿਸ਼ਤੇਦਾਰੀ 'ਚ ਜਾ ਰਹੇ 2 ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਨੌਜਵਾਨ ਦੀ ਮੌ+ਤ, ਦੂਜਾ ਜ਼ਖ਼ਮੀ
Published : May 21, 2024, 3:35 pm IST
Updated : May 21, 2024, 3:35 pm IST
SHARE ARTICLE
Road Accident
Road Accident

ਅਣਪਛਾਤੇ ਵਾਹਨ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ , ਜਦਕਿ ਲਵਪ੍ਰੀਤ ਸਿੰਘ ਜ਼ਖਮੀ ਹੋ ਗਿਆ।

Gurdaspur News : ਬਟਾਲਾ 'ਚ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਿਸ਼ਤੇਦਾਰੀ 'ਚ ਜਾ ਰਹੇ 2 ਦੋਸਤਾਂ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਦੂਜਾ ਜ਼ਖ਼ਮੀ ਦੱਸਿਆ ਜਾ ਰਿਹਾ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮਾਲੇਵਾਲ ਅਤੇ ਜ਼ਖਮੀ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਦਿਆਲਗੜ੍ਹ ਵਜੋਂ ਹੋਈ ਹੈ। 

ਇਸ ਸਬੰਧੀ ਪੁਲਿਸ ਚੌਕੀ ਪੰਜਗਰਾਈਆਂ ਦੇ ਇੰਚਾਰਜ ਏ.ਐੱਸ.ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਆਪਣੇ ਸਾਥੀ ਲਵਪ੍ਰੀਤ ਸਿੰਘ ਨਾਲ ਬੀਤੀ ਰਾਤ ਆਪਣੇ ਕਿਸੇ ਰਿਸ਼ਤੇਦਾਰ ਨੂੰ ਸ੍ਰੀ ਹਰਗੋਬਿੰਦਪੁਰ ਸਾਈਡ ਵੱਲ ਮਿਲਣ ਲਈ ਗਏ ਸਨ।

ਜਦੋਂ ਇਹ ਦੋਵੇਂ ਵਾਪਸ ਆ ਰਹੇ ਸਨ ਤਾਂ ਪਿੰਡ ਪੰਜਗਰਾਈਆਂ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ , ਜਦਕਿ ਲਵਪ੍ਰੀਤ ਸਿੰਘ ਜ਼ਖਮੀ ਹੋ ਗਿਆ। ਲਵਪ੍ਰੀਤ ਸਿੰਘ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। 

ਜਿਸ ਤੋਂ ਬਾਅਦ ਪੁਲਿਸ ਨੇ ਜ਼ਖਮੀ ਲਵਪ੍ਰੀਤ ਸਿੰਘ ਦੇ ਬਿਆਨ ’ਤੇ ਅਣਪਛਾਤੇ ਵਾਹਨ ਦੇ ਖ਼ਿਲਾਫ਼ ਧਾਰਾ 304-ਏ ਆਈ. ਪੀ. ਸੀ. ਤਹਿਤ ਥਾਣਾ ਰੰਗੜ ਨੰਗਲ ਵਿਖੇ ਕੇਸ ਦਰਜ ਕਰ ਦਿੱਤਾ ਹੈ।

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement